ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Monday, May 29, 2023 - 04:15 PM (IST)

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਤਹਿਤ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ 'ਚ ਚੱਲ ਰਹੇ ਵਿਕਾਸ ਕਰਜਾਂ ਵਾਲੀ ਥਾਂ 'ਤੇ ਨਿੱਜੀ ਤੌਰ 'ਤੇ ਪਹੁੰਚ ਕੇ ਚੱਲ ਰਹੇ ਵਿਕਾਸ ਅਧੀਨ ਕੰਮਾਂ ਦਾ ਜਾਇਜ਼ਾ ਲਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨ੍ਹਾਂ ਵੱਲੋ ਹਲਕੇ ਦੇ ਵਿਕਾਸ ਦੇ ਮੱਦੇਨਜ਼ਰ ਬੀਤੇ ਦਿਨੀਂ ਪਿੰਡ ਖਿਜਰਾਬਾਦ ਅਤੇ ਬਰਸਾਲਪੁਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਥਾਨਕ ਨਿਵਾਸੀਆਂ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਲਾਗੂ ਕਰਨ 'ਚ ਲੱਗੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ।

ਪਿੰਡਾਂ ਦੇ ਵਿਕਾਸ ਕੰਮਾਂ 'ਚ ਹੋਰ ਤੇਜ਼ੀ ਲਿਆਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ 'ਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ ਤੇ ਹੋਰ ਉੱਘੇ ਪਤਵੰਤੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।


author

Babita

Content Editor

Related News