ਪੰਜਾਬ ਵਾਸੀਆਂ ਲਈ ਮਾਣ ਵਾਲੀ ਗੱਲ, ਬਾਹਰਲੇ ਮੁਲਕ ''ਚ ਮੰਤਰੀ ਅਨਮੋਲ ਗਗਨ ਮਾਨ ਨੇ ਜਿੱਤਿਆ ਐਵਾਰਡ

Thursday, Mar 07, 2024 - 06:41 PM (IST)

ਚੰਡੀਗੜ੍ਹ/ਬਰਲਿਨ : ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਹੋਏ ਸੈਰ-ਸਪਾਟਾ ਸਨਅਤ ਨਾਲ ਸਬੰਧਿਤ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਸੈਰ ਸਪਾਟੇ-ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ 'ਵੂਮੈਨ ਟੂਰਿਜ਼ਮ ਮਨਿਸਟਰ ਆਫ਼ ਯੀਅਰ' ਖ਼ਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਨੇ ਫਾਰਮ ਅਤੇ ਰੂਰਲ ਟੂਰਿਜ਼ਮ ਐਵਾਰਡ ਵੀ ਜਿੱਤਣ 'ਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ (ਵੀਡੀਓ)

ਇਹ ਸਮਾਗਮ ਇੰਟਰਨੈਸ਼ਨਲ ਟੂਰਿਜ਼ਮ ਬੋਰਿਸ ਬਰਲਿਨ (ਆਈ. ਟੀ. ਬੀ. ਬਰਲਿਨ) ਅਤੇ ਦੀ ਪੈਸੇਫਿਕ ਏਰੀਆ ਟਰੈਵਲ ਰਾਈਟਰਜ਼ ਐਸੋਸੀਏਸ਼ਨ (ਪਾਟਵਾ) ਵਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ ਸੀ। ਇਸ 3 ਦਿਨਾਂ ਸਮਾਗਮ ਦੌਰਾਨ ਦੁਨੀਆ ਭਰ ਦੀਆਂ ਸੈਰ-ਸਪਾਟਾ ਸਨਅਤ ਨਾਲ ਜੁੜੀਆਂ ਕੰਪਨੀਆਂ ਅਤੇ ਸੰਸਥਾਵਾਂ ਵਲੋਂ ਹਿੱਸਾ ਲਿਆ ਗਿਆ।

ਇਹ ਵੀ ਪੜ੍ਹੋ : ਰੂਸ 'ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ ਵਿਧਾਨ ਸਭਾ 'ਚ ਗੂੰਜਿਆ, ਜਾਣੋ ਕੀ ਬੋਲੇ ਮੰਤਰੀ ਧਾਲੀਵਾਲ (ਵੀਡੀਓ)

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਸੈਰ-ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਇਹ ਸਨਮਾਨ ਜਿੱਤਿਆ। ਸਨਮਾਨ ਹਾਸਲ ਕਰਨ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸੈਰ-ਸਪਾਟਾ ਸਨਅਤ ਨਾਲ ਸਬੰਧਿਤ ਬਹੁਤ ਸੰਭਾਵਨਾਵਾਂ ਹਨ, ਜਿਨ੍ਹਾਂ ਨੂੰ ਸਿਰਫ਼ ਇੰਫਰਾਸਟ੍ਰੱਕਚਰ ਦੇਣ ਅਤੇ ਪ੍ਰਚਾਰਨ ਦੀ ਲੋੜ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News