ਮੰਤਰੀ ਗਗਨ ਮਾਨ ਦੇ ਹੱਥਾਂ ਨੂੰ ਲੱਗੀ ਸ਼ਗਨਾਂ ਦੀ ਮਹਿੰਦੀ, ਭਲਕੇ ਹੋਣਗੀਆਂ ਲਾਵਾਂ
Saturday, Jun 15, 2024 - 03:03 AM (IST)
 
            
            ਚੰਡੀਗੜ੍ਹ (ਅੰਕੁਰ) : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ 16 ਜੂਨ ਨੂੰ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਹਨ। ਉਨ੍ਹਾਂ ਦੀ ਮਹਿੰਦੀ ਦੀ ਰਸਮ ਸ਼ੁੱਕਰਵਾਰ ਨੂੰ ਹੋ ਗਈ ਹੈ। ਉਨ੍ਹਾਂ ਦਾ ਵਿਆਹ ਬਲਟਾਣਾ (ਜ਼ੀਰਕਪੁਰ) ਦੇ ਨਾਮੀ ਸੋਹੀ ਪਰਿਵਾਰ ’ਚ ਤੈਅ ਹੋਇਆ ਹੈ। 
ਉਨ੍ਹਾਂ ਦੇ ਹੋਣ ਵਾਲੇ ਪਤੀ ਐਡਵੋਕੇਟ ਸ਼ਾਹਬਾਜ਼ ਸੋਹੀ ਆਪਣੀ ਮਾਤਾ ਸ਼ੀਲਮ ਸੋਹੀ ਨਾਲ ਚੰਡੀਗੜ੍ਹ ਦੇ ਸੈਕਟਰ-3 ’ਚ ਰਹਿੰਦੇ ਹਨ, ਜਿਨ੍ਹਾਂ ਦੇ ਪਰਿਵਾਰ ਦਾ ਕਾਂਗਰਸੀ ਪਿਛੋਕੜ ਰਿਹਾ ਹੈ। 
ਇਹ ਵੀ ਪੜ੍ਹੋ- ਹਸਪਤਾਲ ਦੇ ਟਾਇਲਟ 'ਚ ਮਿਲਿਆ ਨਵਜੰਮਿਆ ਬੱਚਾ, ਫੈਲੀ ਸਨਸਨੀ
16 ਜੂਨ ਨੂੰ ਗੁਰਦੁਆਰਾ ਨਾਭਾ ਸਾਹਿਬ ਵਿਖੇ ਉਨ੍ਹਾਂ ਦੇ ਅਨੰਦ ਕਾਰਜ ਹੋਣਗੇ। ਇਸ ਮਗਰੋਂ ਇਕ ਨਿੱਜੀ ਪੈਲੇਸ ’ਚ ਮਹਿਮਾਨਾਂ ਲਈ ਦਾਅਵਤ ਰੱਖੀ ਗਈ ਹੈ। ਉਨ੍ਹਾਂ ਦੇ ਵਿਆਹ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਵੱਡੀਆਂ ਹਸਤੀਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਲਈ ਵਿਆਹ ਦੀਆਂ ਤਿਆਰੀਆਂ ਬੜੇ ਵੱਡੇ ਪੱਧਰ ’ਤੇ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਅੱਗ ਦੀ ਅਫਵਾਹ ਕਾਰਨ ਕਈ ਯਾਤਰੀਆਂ ਨੇ ਟ੍ਰੇਨ ਤੋਂ ਮਾਰੀ ਛਾਲ, ਦੂਜੇ ਪਾਸਿਓ ਆ ਰਹੀ ਮਾਲ ਗੱਡੀ ਦੇ ਹੋਏ ਸ਼ਿਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            