ਅਨਮੋਲ ਗਗਨ ਮਾਨ ਦੇ ਲਾਵਾਂ ਲੈਂਦਿਆਂ ਦੀ ਪਹਿਲੀ ਵੀਡੀਓ ਆਈ ਸਾਹਮਣੇ, ਬੇਹੱਦ ਸੋਹਣੀ ਲੱਗ ਰਹੀ ਜੋੜੀ (ਵੀਡੀਓ)

Sunday, Jun 16, 2024 - 06:31 PM (IST)

ਅਨਮੋਲ ਗਗਨ ਮਾਨ ਦੇ ਲਾਵਾਂ ਲੈਂਦਿਆਂ ਦੀ ਪਹਿਲੀ ਵੀਡੀਓ ਆਈ ਸਾਹਮਣੇ, ਬੇਹੱਦ ਸੋਹਣੀ ਲੱਗ ਰਹੀ ਜੋੜੀ (ਵੀਡੀਓ)

ਜ਼ੀਰਕਪੁਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਅੱਜ ਵਿਆਹ ਹੈ। ਉਨ੍ਹਾਂ ਦੇ ਗੁਰੂਘਰ ਵਿਖੇ ਅਨੰਦ ਕਾਰਜ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਅਨਮੋਲ ਗਗਨ ਮਾਨ ਵਿਆਹ ਵਾਲੇ ਜੋੜੇ 'ਚ ਬੇਹੱਦ ਖੂਬਸੂਰਤ ਲੱਗ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਿਆਹ ਸਮਾਰੋਹ 'ਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਹੋਵੇਗਾ Free, ਵਾਹਨ ਚਾਲਕਾਂ ਤੋਂ ਨਹੀਂ ਵਸੂਲਿਆ ਜਾਵੇਗਾ ਟੋਲ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਨਮੋਲ ਗਗਨ ਮਾਨ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ ਅਤੇ ਜਾਗੋ ਦਾ ਪ੍ਰੋਗਰਾਮ ਵੀ ਹੋਇਆ ਸੀ। ਇਹ ਵੀ ਦੱਸ ਦੇਈਏ ਕਿ ਅਨਮੋਲ ਗਗਨ ਮਾਨ ਇਕ ਪੰਜਾਬੀ ਗਾਇਕਾ ਸਨ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਆਪਣੇ ਸਿਆਸੀ ਕੈਰੀਅਰ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਮਗਰੋਂ ਪੰਜਾਬ ਪੁਲਸ ਵਿਭਾਗ 'ਚ ਵੱਡੇ ਪੱਧਰ 'ਤੇ ਤਬਾਦਲੇ, ਪੜ੍ਹੋ ਪੂਰੀ ਖ਼ਬਰ

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਮੋਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ ਸੀ। ਉਨ੍ਹਾਂ ਨੇ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News