ਸ਼ਹੀਦ-ਏ-ਆਜ਼ਮ ਦੀ ਕੁਰਬਾਨੀ ਨੂੰ ਜਿਉਂਦਾ ਰੱਖਣ ਲਈ ਜਨਮ ਦਿਹਾੜੇ ਤੇ ਸ਼ਹੀਦੀ ਦਿਹਾੜੇ ਮਨਾਉਣੇ ਜ਼ਰੂਰੀ: ਅਨਮੋਲ ਗਗਨ ਮਾਨ

09/25/2022 7:22:05 PM

ਨਵਾਂਸ਼ਹਿਰ (ਤ੍ਰਿਪਾਠੀ) —ਪੰਜਾਬ ਦੇ ਯਾਤਰਾ, ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ, ਅਨਮੋਲ ਗਗਨ ਮਾਨ ਨੇ ਸ਼ਨੀਵਾਰ ਖਟਕੜ ਕਲਾਂ ਵਿਖੇ ਕਿਹਾ ਕਿ ਦੇਸ਼ ਤੋਂ ਕੁਰਬਾਨ ਹੋਣ ਵਾਲੇ ਨਾਇਕਾਂ ਦੀ ਸੋਚ ਅਤੇ ਕੁਰਬਾਨੀ ਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਮਨਾਉਣਾ, ਇਸ ਲਈ ਜ਼ਰੂਰੀ ਹੈ ਕਿ ਨਵੀਂ ਪੀੜ੍ਹੀ ਆਪਣੇ ਇਨ੍ਹਾਂ ਆਜ਼ਾਦੀ ਦੇ ਨਾਇਕਾਂ ਦੇ ਅਮੀਰ ਇਤਿਹਾਸ ਅਤੇ ਆਪਣੇ ਅਮੀਰ ਵਿਰਸੇ ਤੋਂ ਜਾਣੂ ਹੋ ਸਕੇ। 

ਇਹ ਵੀ ਪੜ੍ਹੋ: ਸੂਬੇ 'ਚ ਵਿਛਿਆ ਟਰੈਵਲ ਏਜੰਟਾਂ ਦਾ ਜਾਲ, ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੀ ਆੜ ’ਚ ਚੱਲ ਰਹੀ ਠੱਗੀ ਦੀ ਮੋਟੀ ਖੇਡ

PunjabKesari

ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 28 ਸਤੰਬਰ ਨੂੰ ਮਨਾਏ ਜਾ ਰਹੇ ਰਾਜ ਪੱਧਰੀ ਜਨਮ ਦਿਹਾੜੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਏ ਯਾਤਰਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਹੀਦ-ਏ-ਆਜ਼ਮ ਦੀ ਪ੍ਰਤਿਮਾ ਅੱਗੇ ਨਤਮਸਤਕ ਹੋਣ ਬਾਅਦ ਆਖਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜਿਹੇ ਸਾਡੇ ਨਾਇਕ ਹਮੇਸ਼ਾਂ ਸਾਡੀ ਸੋਚ ’ਚ ਜਿਉਂਦੇ ਰਹਿਣਗੇ। ਇਹ ਹੁਣ ਸਾਡੀ ਜ਼ਿੰਮੇਂਵਾਰੀ ਹੈ ਕਿ ਉਨ੍ਹਾਂ ਦੀ ਸੋਚ ਅਤੇ ਇਤਿਹਾਸ ਨੂੰ ਅਸੀਂ ਆਪਣੀ ਨਵੀਂ ਪੀੜ੍ਹੀ ਅਤੇ ਆਉਣ ਵਾਲੀ ਪੀੜ੍ਹੀ ਤੱਕ ਕਿਸ ਤਰ੍ਹਾਂ ਲੈ ਕੇ ਜਾਣਾ ਹੈ। ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ ਗੁਲਾਮੀ ਨੂੰ ਨਾ-ਮਨਜ਼ੂਰ ਕਰਕੇ ਦੇਸ਼ ਦੇ ਲੋਕਾਂ ਦੀ ਆਜ਼ਾਦੀ ਲਈ ਅੜੇ ਅਤੇ ਲੜੇ। ਉਨ੍ਹਾਂ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਚੜ੍ਹਦੀ ਉਮਰੇ ਦੇਸ਼ ਲਈ ਮਰ ਮਿਟਣ ਨੂੰ ਪਹਿਲ ਦਿੱਤੀ ਸੀ, ਜਿਸ ਨੂੰ ਅੱਜ ਵੀ ਅਤੇ ਅੱਗੇ ਵੀ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

PunjabKesari

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਮ ਦਿਹਾਡ਼ੇ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਨਤਮਸਤਕ ਹੋਣ ਪੁੱਜਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਸਿਰਜਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਵੱਲ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਯਾਤਰਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾਡ਼ੇ ਵਾਲੇ ਦਿਨ ਅਸੀਂ ਆਪਣੇ ਘਰਾਂ ’ਚ ਮੋਮਬੱਤੀਆਂ ਬਾਲ ਕੇ ਅਤੇ ਬਨੇਰਿਆਂ ’ਤੇ ਤਿਰੰਗੇ ਲਹਿਰਾ ਕੇ, ਉਨ੍ਹਾਂ ਨੂੰ ਯਾਦ ਕਰੀਏ ਅਤੇ ਪ੍ਰਣ ਲਈਏ ਕਿ ਉਨ੍ਹਾਂ ਵੱਲੋਂ ਜਿਸ ਆਜ਼ਾਦੀ ਦੀ ਕਲਪਨਾ ਲੈ ਕੇ ਕੁਰਬਾਨੀ ਦਿੱਤੀ ਗਈ ਅਤੇ ਆਜ਼ਾਦੀ ਦਾ ਸੰਘਰਸ਼ ਲਡ਼ਿਆ ਗਿਆ, ਉਸ ਦੀ ਸਥਾਪਨਾ ’ਚ ਭਗਵੰਤ ਮਾਨ ਸਰਕਾਰ ਦਾ ਸਹਿਯੋਗ ਦੇਈਏ।

ਇਹ ਵੀ ਪੜ੍ਹੋ: ਹੱਥ ਮਲਦੀ ਰਹਿ ਗਈ ਜਲੰਧਰ ਪੁਲਸ, ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਹੀਂ ਮਿਲਿਆ ਪ੍ਰੋਡਕਸ਼ਨ ਵਾਰੰਟ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News