ਉਸਾਰੀ ਕਾਮਿਆਂ ਨੂੰ ਲੈ ਕੇ ਬੋਲੀ ਅਨਮੋਲ ਗਗਨ ਮਾਨ, ਅਜਨਾਲਾ ਕਾਂਡ ਬਾਰੇ ਕਹੀ ਵੱਡੀ ਗੱਲ
Wednesday, Mar 01, 2023 - 10:04 PM (IST)
ਕੁਰਾਲੀ (ਬਠਲਾ) : ਸੂਬਾ ਸਰਕਾਰ ਵੱਲੋਂ ਪਿਛਲੇ 11 ਮਹੀਨਿਆਂ ਦੌਰਾਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਰਾਹੀਂ ਵੱਖ-ਵੱਖ ਕਿਰਤ ਭਲਾਈ ਸਕੀਮਾਂ ਤਹਿਤ ਰਜਿਸਟਰਡ 57,829 ਉਸਾਰੀ ਕਾਮਿਆਂ ਨੂੰ ਵੱਖ-ਵੱਖ ਉਸਾਰੀ ਕਿਰਤੀ ਭਲਾਈ ਸਕੀਮਾਂ ਅਧੀਨ 77.65 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਗੱਲ ਕਿਰਤ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਖਰੜ ਅਨਮੋਲ ਗਗਨ ਮਾਨ ਨੇ ਕਹੀ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਮੁੜ ਚੱਲੀਆਂ ਗੋਲ਼ੀਆਂ, ਲੋਕਾਂ 'ਚ ਸਹਿਮ ਦਾ ਮਾਹੌਲ (ਵੀਡੀਓ)
ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤਾਂ 9192 ਰੁਪਏ ਤੋਂ ਵਧਾ ਕੇ 9907 ਰੁਪਏ ਕੀਤੀ ਹੈ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤਾਂ 9972 ਰੁਪਏ ਤੋਂ ਵਧਾ ਕੇ 10687 ਰੁਪਏ ਕੀਤੀ ਗਈ ਹੈ। ਇਸ ਤੋਂ ਇਲਾਵਾ ਹੁਨਰਮੰਦ ਕਾਮਿਆਂ ਦੀਆਂ ਉਜਰਤਾਂ ਨੂੰ 10869 ਰੁਪਏ ਤੋਂ ਵਧਾ ਕੇ 11584 ਰੁਪਏ ਤੇ ਉੱਚ ਹੁਨਰਮੰਦ ਕਾਮਿਆਂ ਦੀਆਂ ਉਜਰਤਾਂ 11901 ਰੁਪਏ ਤੋਂ ਵਧਾ ਕੇ 12616 ਰੁਪਏ ਕੀਤੀ ਜਾ ਚੁੱਕਾ ਹੈ।
ਅਜਨਾਲਾ ਕਾਂਡ ’ਤੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਲੋਕ ਦੁਖੀ ਹਨ ਕਿ ਪੰਜਾਬ ਪੁਲਸ ਨੇ ਬੇਅਦਬੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੰਜਾਬ ਪੁਲਸ ਦੇ ਜਵਾਨਾਂ ਨੇ ਬਹੁਤ ਹੀ ਬਹਾਦਰੀ ਤੇ ਸਬਰ ਨਾਲ ਕੰਮ ਕੀਤਾ, ਜੋ ਸ਼ਲਾਘਾਯੋਗ ਹੈ। ਮਨੀਸ਼ ਸਿਸੋਦੀਆ ਬਾਰੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਨ੍ਹਾਂ ਖਿਲਾਫ਼ ਸਾਰੇ ਮਾਮਲੇ ਫਰਜ਼ੀ ਹਨ। ਸਿਸੋਦੀਆ ਨੂੰ ਗ੍ਰਿਫ਼ਤਾਰ ਕਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦਾ ਹੈ।