ਪੰਜਾਬ ''ਚ ''ਆਪ'' ਦੇ ਮੁੱਖ ਮੰਤਰੀ ਚਿਹਰੇ ਬਾਰੇ ''ਅਨਮੋਲ ਗਗਨ ਮਾਨ'' ਨੇ ਦੱਸੀ ਆਪਣੀ ਪਸੰਦ (ਵੀਡੀਓ)

Thursday, Jul 15, 2021 - 12:38 PM (IST)

ਜਲੰਧਰ (ਰਮਨਦੀਪ ਸੋਢੀ) : ਆਮ ਆਦਮੀ ਪਾਰਟੀ ਦੀ ਯੂਥ ਵਿੰਗ ਦੀ ਸਹਿ ਪ੍ਰਧਾਨ ਅਨੋਮਲ ਗਗਨ ਮਾਨ ਵੱਲੋਂ 'ਜਗ ਬਾਣੀ' ਦੇ ਉੱਘੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਇੰਟਰਵਿਊ ਦੌਰਾਨ ਸਿਆਸਤ ਨਾਲ ਜੁੜੇ ਮੁੱਦਿਆਂ ਸਬੰਧੀ ਗੱਲਬਾਤ ਕੀਤੀ ਗਈ। ਇਸ ਦੌਰਾਨ ਜਦੋਂ ਅਨਮੋਲ ਗਗਨ ਮਾਨ ਨੂੰ ਪੁੱਛਿਆ ਗਿਆ ਕਿ ਪੰਜਾਬ 'ਚ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਕਿਹੜਾ ਉਮੀਦਵਾਰ ਹੋਣਾ ਚਾਹੀਦਾ ਹੈ ਤਾਂ ਉਨ੍ਹਾਂ ਨੇ ਸੰਸਦ ਮੈਂਬਰ ਭਗਵੰਤ ਮਾਨ ਦਾ ਨਾਂ ਲਿਆ।

ਇਹ ਵੀ ਪੜ੍ਹੋ : ਦਿਲ ਕੰਬਾਅ ਦੇਣ ਵਾਲੀ ਵਾਰਦਾਤ, ਟਰੱਕ 'ਚ ਆਏ ਕਰੰਟ ਕਾਰਨ ਇਕ ਡਰਾਈਵਰ ਦੀ ਮੌਤ, ਦੂਜਾ ਛਾਲ ਮਾਰ ਕੇ ਬਚਿਆ

ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਭਗਵੰਤ ਮਾਨ ਦੀ ਬਹੁਤ ਮਿਹਨਤ ਹੈ। ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਾਰੇ ਆਖ਼ਰੀ ਫ਼ੈਸਲਾ ਪਾਰਟੀ ਨੇ ਹੀ ਕਰਨਾ ਹੈ ਅਤੇ ਉਹ ਪਾਰਟੀ ਦੇ ਨਾਲ ਹਮੇਸ਼ਾ ਖੜ੍ਹੇ ਹਨ।

ਇਹ ਵੀ ਪੜ੍ਹੋ : ਜਲੰਧਰ ਦੇ ਪਿੰਡ 'ਚ ਰਾਤ ਵੇਲੇ ਵੱਡੀ ਵਾਰਦਾਤ, ਕੁੜੀ ਦਾ ਗੋਲੀ ਮਾਰ ਕੇ ਕਤਲ (ਤਸਵੀਰਾਂ)

ਇਸ ਮੌਕੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਬੋਲਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਹ ਇਕ ਚੰਗੇ ਲੀਡਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਬਹੁਤ ਦੁੱਖ ਦਿੱਤੇ ਹਨ ਅਤੇ ਅਜਿਹੀ ਪਾਰਟੀ ਦੀ ਅਗਵਾਈ ਹੇਠ ਕੰਮ ਕਰਕੇ ਖ਼ੁਦ ਨੂੰ ਕਿਵੇਂ ਸਾਬਿਤ ਕੀਤਾ ਜਾ ਸਕਦਾ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News