ਨਾਜਾਇਜ਼ ਮਾਈਨਿੰਗ ਵਾਲੀ ਥਾਂ ’ਤੇ ਪਹੁੰਚੀ ਮੰਤਰੀ ਅਨਮੋਲ ਗਗਨ ਮਾਨ, ਅਫ਼ਸਰਾਂ ਦੀ ਲਾਈ ਕਲਾਸ

11/30/2022 12:47:34 AM

ਚੰਡੀਗੜ੍ਹ (ਬਿਊਰੋ) : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਮੰਗਲਵਾਰ ਜ਼ਿਲ੍ਹਾ ਐੱਸ.ਏ.ਐੱਸ. ਨਗਰ ਹਲਕਾ ਖਰੜ ਦੇ ਪਿੰਡ ਅਭੀਪੁਰ ਵਿਖੇ ਮਾਈਨਿੰਗ ਪਲਾਟ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਪਲਾਟ 'ਚ ਵੱਖ-ਵੱਖ ਥਾਵਾਂ 'ਤੇ ਤਾਜ਼ਾ ਮਾਈਨਿੰਗ ਦੇ ਸੰਕੇਤ ਮਿਲੇ, ਜਿਸ 'ਤੇ ਮੰਤਰੀ ਨੇ ਸਖ਼ਤ ਨੋਟਿਸ ਲੈਂਦਿਆਂ ਮਾਈਨਿੰਗ ਵਿਭਾਗ ਦੇ ਅਫ਼ਸਰਾਂ ਨੂੰ ਇਸ ਸਬੰਧੀ ਘੋਖ ਕਰਨ ਅਤੇ ਦੋਸ਼ੀ ਪਾਏ ਜਾਣ 'ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ।

ਇਹ ਵੀ ਪੜ੍ਹੋ : ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ ਨੇ ਇਕਬਾਲ ਸਿੰਘ ਲਾਲਪੁਰਾ ਨੂੰ ਲਿਖਿਆ ਪੱਤਰ, ਕੀਤੇ ਇਹ ਸਵਾਲ

ਜਾਣਕਾਰੀ ਦਿੰਦਿਆਂ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਖਬ਼ਰ ਮਿਲੀ ਸੀ ਕਿ ਪਿੰਡ ਅਭੀਪੁਰ ਵਿਖੇ ਨਾਜਾਇਜ਼ ਮਾਈਨਿੰਗ ਦਾ ਕੰਮ ਚੱਲ ਰਿਹਾ ਹੈ, ਜਿਸ 'ਤੇ ਉਨ੍ਹਾਂ ਫੌਰੀ ਤੌਰ 'ਤੇ ਕਾਰਵਾਈ ਕਰਦਿਆਂ ਮਾਈਨਿੰਗ ਅਧਿਕਾਰੀ ਅਤੇ ਪੁਲਸ ਅਧਿਕਾਰੀਆਂ ਨੂੰ ਨਾਲ ਲੈ ਕੇ ਮਾਈਨਿੰਗ ਸਾਈਟ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮਾਈਨਿੰਗ ਪਲਾਟ ਨਾਲ ਸਬੰਧਿਤ ਕੁਝ ਮਸ਼ੀਨਰੀ ਉਪਲਬਧ ਪਾਈ ਗਈ ਅਤੇ ਤਾਜ਼ਾ ਮਾਈਨਿੰਗ ਦੇ ਸੰਕੇਤ ਮਿਲੇ ਹਨ। ਇਸ ਸਬੰਧੀ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਲਈ ਹਦਾਇਤ ਕੀਤੀ ਗਈ ਹੈ। ਰਿਪੋਰਟ ਆਉਣ 'ਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ 'ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : OMG! 3.5 ਮਿੰਟ 'ਚ ਨਹੀਂ ਬਣੀ 'ਮੈਕਰੋਨੀ' ਤਾਂ ਔਰਤ ਨੇ ਕੰਪਨੀ 'ਤੇ ਠੋਕ'ਤਾ 40 ਕਰੋੜ ਦਾ ਮੁਕੱਦਮਾ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਗੈਰ-ਕਾਨੂੰਨੀ ਮਾਈਨਿੰਗ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੋਸ਼ੀ ਭਾਵੇਂ ਕਿੰਨੇ ਵੀ ਰਸੂਖ ਵਾਲੇ ਕਿਉਂ ਨਾ ਹੋਣ, ਉਨ੍ਹਾਂ ਨੂੰ ਕਾਨੂੰਨ ਦੇ ਦਾਇਰੇ 'ਚ ਲਿਆ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਇਸ ਮੌਕੇ ਮਾਈਨਿੰਗ ਵਿਭਾਗ ਦੇ ਐਕਸੀਅਨ ਰਾਜਿੰਦਰ ਘਈ, ਐੱਸ.ਡੀ.ਓ. ਜੀਵਨਜੋਤ ਸਿੰਘ, ਮਾਜਰੀ ਦੇ ਨਾਇਬ ਤਹਿਸੀਲਦਾਰ ਮਨੀਸ਼ ਕੁਮਾਰ ਸੋਹਲ, ਜੇ.ਈ. ਹਰਪ੍ਰੀਤ ਸਿੰਘ, ਮਾਜਰੀ ਤੋਂ ਐੱਸ.ਐੱਚ.ਓ. ਹਿੰਮਤ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : CIA ਪੁਲਸ ਨੇ ਸਫ਼ਲਤਾ ਹਾਸਲ ਕਰਦਿਆਂ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh