ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਏ ਕੋਰੋਨਾ ਪਾਜ਼ੇਟਿਵ, ਕੀਤੀ ਇਹ ਅਪੀਲ

Friday, Jul 29, 2022 - 11:32 PM (IST)

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਏ ਕੋਰੋਨਾ ਪਾਜ਼ੇਟਿਵ, ਕੀਤੀ ਇਹ ਅਪੀਲ

ਚੰਡੀਗੜ੍ਹ : ਪੰਜਾਬ ਕੈਬਨਿਟ ਦੇ ਇਕ ਹੋਰ ਮੰਤਰੀ ਦੇ ਕੋਰੋਨਾ ਪਾਜ਼ੇਟਿਵ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਏਕਾਂਤਵਾਸ ਕਰ ਲਿਆ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ। ਅਨਮੋਲ ਗਗਨ ਮਾਨ ਨੇ ਅਪੀਲ ਕੀਤੀ ਹੈ ਕਿ ਕੋਰੋਨਾ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ, ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਖ਼ਬਰ ਇਹ ਵੀ : ਸਕੂਲ ਬੱਸ ਹਾਦਸੇ 'ਚ ਵਿਦਿਆਰਥੀ ਦੀ ਮੌਤ, ਉਥੇ ਰਿਸ਼ਵਤ ਲੈਣ ਦੇ ਦੋਸ਼ ’ਚ SHO ਗ੍ਰਿਫ਼ਤਾਰ, ਪੜ੍ਹੋ TOP 10

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News