ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ’ਚ ਤੇਜ਼ੀ ਲਿਆਉਣ ਦੇ ਹੁਕਮ

Friday, Aug 18, 2023 - 01:32 PM (IST)

ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ’ਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਰਾਜ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਜ ’ਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬੇ ਦੇ ਉਸਾਰੀ ਕਿਰਤੀਆਂ ਦੀ ਭਲਾਈ ਵਚਨਬੱਧ ਹੈ। ਉਨ੍ਹਾਂ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ’ਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹੁਕਮ ਦਿੱਤੇ ਕਿ ਜਿਹੜੇ ਅਧਿਕਾਰੀਆ ਨੇ ਰਜਿਸਟ੍ਰੇਸ਼ਨ ਦੇ ਕੰਮ ਅਤੇ ਕਿਰਤੀ ਉਸਾਰੀਆਂ ਵਲੋਂ ਸਕੀਮਾਂ ਦਾ ਲਾਭ ਲੈਣ ਲਈ ਦਿੱਤੀਆਂ ਅਰਜ਼ੀਆਂ ਦੇ ਨਿਪਟਾਰੇ ’ਚ ਅਣਗਹਿਲੀ ਵਰਤੀ ਉਨ੍ਹਾਂ ਵਿਰੁੱਧ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇ।

PunjabKesari

ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਦਾ ਮੁਲਾਂਕਣ ਹਰ ਹਫ਼ਤੇ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਲਈ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਔਰਤਾਂ ਲਈ ਵਰਤੇ ਜਾਂਦੇ ਇਤਰਾਜ਼ਯੋਗ ਸ਼ਬਦਾਂ 'ਤੇ ਲਾਈ ਰੋਕ, ਬਦਲਵੇਂ ਸ਼ਬਦਾਂ ਦੀ ਹੈਂਡਬੁੱਕ ਜਾਰੀ

ਅਨਮੋਲ ਗਗਨ ਮਾਨ ਨੇ ਕਿਰਤੀਆਂ ਉਸਾਰੀ ਦੀ ਰਜਿਸਟ੍ਰੇਸ਼ਨ ਲਈ ਹਰ ਹਫ਼ਤੇ ਕੈਂਪ ਲਗਾਉਣ ਦਾ ਹੁਕਮ ਦਿੰਦਿਆਂ ਕਿਹਾ ਕਿ ਹਰੇਕ ਕਿਰਤੀ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਠੇਕੇਦਾਰ ਅਤੇ ਮਾਲਕ ਮਕਾਨ ਵੀ ਪੰਜਾਬ ਕਿਰਤੀ ਸਹਾਇਕ ਬੋਰਡ ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ। ਇਸਦੇ ਨਾਲ ਹੀ ਉਨ੍ਹਾਂ ਹਰ ਮਹੀਨੇ ਰਾਜ ਪੱਧਰੀ ਮੁਲਾਂਕਣ ਮੀਟਿੰਗ ਕਰਨ ਦੇ ਹੁਕਮ ਦਿੱਤੇ।

PunjabKesari

ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਕਿਰਤ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ ਅਤੇ ਕਿਰਤ ਕਮਿਸ਼ਨਰ ਟੀ. ਪੀ. ਐੱਸ. ਫੂਲਕਾ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਦਿੱਲੀ ਦੀਆਂ ਸਾਰੀਆਂ 7 ਸੀਟਾਂ ’ਤੇ ਚੋਣ ਲੜ ਸਕਦੀ ਹੈ ਕਾਂਗਰਸ!

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 
 


author

Anuradha

Content Editor

Related News