ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰਾ ਉਤਰੇਗਾ ਪੰਜਾਬ ਦਾ ਬਜਟ : ਅਨਮੋਲ ਗਗਨ ਮਾਨ

Saturday, Mar 11, 2023 - 01:00 AM (IST)

ਚੰਡੀਗੜ੍ਹ (ਬਿਊਰੋ) : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਇਸ ਨੂੰ ਦੂਰਅੰਦੇਸ਼ੀ ਅਤੇ ਲੋਕ ਪੱਖੀ ਬਜਟ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰਾ ਉਤਰੇਗਾ। ਬਜਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ ਹਨ। ਕੈਬਨਿਟ ਮੰਤਰੀ ਅਨਮੋਲ ਗਗਨ ਨੇ ਪੰਜਾਬ ਵਿੱਚ ਸੈਰ-ਸਪਾਟੇ ਅਤੇ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਪਿਛਲੇ ਸਾਲ ਨਾਲੋਂ ਬਜਟ ਵਿੱਚ 8 ਫ਼ੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਸ਼ਰੇਆਮ ਗੁੰਡਾਗਰਦੀ: ਦੁਕਾਨ 'ਤੇ ਕੰਮ ਕਰਦੇ ਨੌਜਵਾਨ ਨੂੰ ਹਥਿਆਰਬੰਦਾਂ ਨੇ ਕੀਤਾ ਬੁਰੀ ਤਰ੍ਹਾਂ ਜ਼ਖ਼ਮੀ

ਮੰਤਰੀ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਲਈ ਸਾਲ 2023-24 ਲਈ 281 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 8 ਫ਼ੀਸਦੀ ਵੱਧ ਹੈ। ਇਸ ਬਜਟ ਨਾਲ ਪੰਜਾਬ ਦੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ, ਜਿਸ ਨਾਲ ਦੁਨੀਆ ਭਰ ਦੇ ਸੈਲਾਨੀ ਪੰਜਾਬ ਵੱਲ ਹੋਰ ਆਕਰਿਸ਼ਤ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਸਮਾਰਕਾਂ ਦੇ ਨਿਰਮਾਣ, ਰੱਖ-ਰਖਾਅ ਅਤੇ ਪੁਨਰ ਬਹਾਲੀ ਲਈ 110 ਕਰੋੜ ਰੁਪਏ ਦਾ ਰਾਖਵੇਂਕਰਨ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੀਆਂ ਵਿਰਾਸਤੀ ਇਮਾਰਤਾਂ ਨੂੰ ਸੈਲਾਨੀਆਂ ਲਈ ਹੋਰ ਵੱਧ ਆਕਰਸ਼ਿਤ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਬਾਜਵਾ, ਰਾਜਾ ਵੜਿੰਗ ਤੇ ਹੋਰ ਸੀਨੀਅਰ ਕਾਂਗਰਸੀ ਆਗੂ

ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਟੂਰਿਜ਼ਮ ਖੇਤਰ ਨੂੰ ਇਕ ਬ੍ਰਾਂਡ ਵਜੋਂ ਵਿਕਸਿਤ ਕਰਨ ਲਈ ਬਜਟ ਵਿੱਚ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਬਜਟ ਨਾਲ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤੀ ਇਮਾਰਤਾਂ ਦੇ ਇਤਿਹਾਸ ਬਾਰੇ ਦੁਨੀਆ ਭਰ ਨੂੰ ਜਾਣੂ ਕਰਵਾਇਆ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News