ਅਹਿਮ ਖ਼ਬਰ : ਅਨਮੋਲ ਰਤਨ ਸਿੱਧੂ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

Monday, Mar 14, 2022 - 07:17 PM (IST)

ਚੰਡੀਗੜ੍ਹ (ਪ੍ਰਦੀਪ) : 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ’ਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਗਵੰਤ ਮਾਨ ਵੱਲੋਂ ਆਪਣੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਐਡਵੋਕੇਟ ਜਨਰਲ ਆਫ ਪੰਜਾਬ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਤੌਰ ਮੁੱਖ ਮੰਤਰੀ ਕਾਰਜਕਾਲ ਦੌਰਾਨ 16 ਮਾਰਚ 2017 ਨੂੰ ਸੀਨੀਅਰ ਐਡਵੋਕੇਟ ਅਤੁਲ ਨੰਦਾ ਦੀ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤੀ ਕੀਤੀ ਸੀ।

ਇਹ ਵੀ ਪੜ੍ਹੋ : ‘ਮੈਗਾ ਰੋਡ ਸ਼ੋਅ’ ’ਚ ਭਗਵੰਤ ਮਾਨ ਦਾ ਵੱਡਾ ਬਿਆਨ, ਵੱਡੇ-ਵੱਡੇ ਲੀਡਰ ਹਾਰੇ ਨਹੀਂ ਸਗੋਂ ਪੰਜਾਬ ਦੇ ਲੋਕ ਜਿੱਤੇ

ਉਨ੍ਹਾਂ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਸੀਨੀਅਰ ਐਡਵੋਕੇਟ ਏ. ਪੀ. ਐੱਸ. ਦਿਓਲ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਲਗਾਇਆ ਗਿਆ ਸੀ। ਇਸ ਤੋਂ ਬਾਅਦ ਐਡਵੋਕੇਟ ਦੀਪਇੰਦਰ ਸਿੰਘ ਪਟਵਾਲੀਆ ਨੂੰ ਏ.ਪੀ.ਐੱਸ. ਦਿਓਲ ਦੀ ਥਾਂ ’ਤੇ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। ਐਡਵੋਕੇਟ ਪਟਵਾਲੀਆ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ੲਿਹ ਵੀ ਪੜ੍ਹੋ : ਵੱਡੀ ਖ਼ਬਰ : ਟਾਂਡਾ ਉੜਮੁੜ ’ਚ ਹੋਏ ਗਊ ਕਤਲਕਾਂਡ ’ਚ 7 ਮੁਲਜ਼ਮ ਗ੍ਰਿਫ਼ਤਾਰ

ਜੇਕਰ ਪੰਜਾਬ ਦੇ ਐਡਵੋਕੇਟ ਜਨਰਲ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਨਾਲ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ’ਚ ਕਾਨੂੰਨੀ ਰਾਏ ਦੇਣ ਲਈ ਅਗਵਾਈ ਕੀਤੀ ਜਾਂਦੀ ਹੈ। ਪੰਜਾਬ ਦੇ ਪਹਿਲੇ ਐਡਵੋਕੇਟ ਜਨਰਲ ਇਕ ਨਵੰਬਰ 1956 ਤੋਂ 2 ਫਰਵਰੀ 1964 ਤੱਕ ਐਡਵੋਕੇਟ ਐੱਸ. ਐੱਮ. ਸੀਕਰੀ ਸਨ।


Manoj

Content Editor

Related News