ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ ਗ੍ਰਿਫ਼ਤਾਰ

Saturday, Oct 17, 2026 - 07:36 PM (IST)

ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ ਗ੍ਰਿਫ਼ਤਾਰ

ਨੰਗਲ (ਸੈਣੀ)- ਨੰਗਲ ਪੁਲਸ ਨੇ ਸ਼ੁੱਕਰਵਾਰ ਨੂੰ ਮੋਜੋਵਾਲ ਵਿਖੇ ਹੋਏ ਅਨਮੋਲਪ੍ਰੀਤ ਸਿੰਘ ਮਹੈਣ ਕਤਲ ਕਾਂਡ ਦੀ ਗੁੱਥੀ ਸੁਲਝਾਉਂਦਿਆਂ 24 ਘੰਟਿਆਂ ਦੇ ਅੰਦਰ ਦੋ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਨੰਗਲ ਥਾਣੇ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਨੰਗਲ ਦੇ ਡੀ. ਐੱਸ. ਪੀ. ਨਵੀਨ ਪਾਲ ਸਿੰਘ ਲੈਹਿਲ ਨੇ ਦੱਸਿਆ ਕਿ ਇਸ ਕਤਲ ਕਾਂਡ 'ਚ ਸ਼ਾਮਲ ਕਥਿਤ ਮੁਲਜ਼ਮ ਕੌਸ਼ਲ ਕੁਮਾਰ ਉਰਫ਼ ਗੋਸ਼ਾ ਵਾਸੀ ਨਾਨਗਰਾਂ ਅਤੇ ਕਥਿਤ ਮੁਲਜ਼ਮ ਅਨਿਲ ਕੁਮਾਰ ਵਾਸੀ ਮੋਜੋਵਾਲ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। 

ਇਹ ਵੀ ਪੜ੍ਹੋ: ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ

PunjabKesari

ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਚਾਰ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਇਸ ਕਤਲ ਕਾਂਡ 'ਚ ਇਕ ਹੋਰ ਕਥਿਤ ਮੁਲਜ਼ਮ ਜਗਦੀਪ ਸਿੰਘ ਵਾਸੀ ਸੁਖਸਾਲ ਅਤੇ ਦੋ-ਤਿੰਨ ਹੋਰ ਅਣਪਛਾਤੇ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ੁੱਕਰਵਾਰ ਦੁਪਹਿਰ ਨੂੰ ਹੀ ਐੱਸ. ਐੱਚ. ਓ. ਨੰਗਲ ਦਾਨਿਸ਼ਵੀਰ ਸਿੰਘ ਅਤੇ ਸੀ. ਆਈ. ਏ. ਸਪੈਸ਼ਲ ਸੈੱਲ ਦੀਆਂ ਟੀਮਾਂ ਦਾ ਗਠਨ ਕਰ ਦਿੱਤਾ ਸੀ। ਪੁਲਸ ਟੀਮਾਂ ਨੇ ਤਕਨੀਕੀ ਅਤੇ ਹੋਰ ਸਾਧਨਾਂ ਦੀ ਮਦਦ ਨਾਲ ਛਾਪੇਮਾਰੀ ਕਰਦਿਆਂ ਕੁਝ ਹੀ ਘੰਟਿਆਂ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕਤਲ ਸਮੇਤ ਹੋਰ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਡੀ. ਐੱਸ. ਪੀ. ਨਵੀਨ ਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਡੀ. ਐੱਸ. ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਨਾਲ ਘਰੋਂ ਬਾਹਰ ਜਾਣ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਤਾਂ ਜੋ ਉਹ ਕਿਸੇ ਮਾੜੀ ਸੰਗਤ ਵਿੱਚ ਪੈਣ ਤੋਂ ਬਚ ਸਕਣ।

ਇਹ ਵੀ ਪੜ੍ਹੋ: 24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ

ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਕਥਿਤ ਅਪਰਾਧਿਕ ਅਨਸਰਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅਪਰਾਧਿਕ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਨੰਗਲ ਦੇ ਐੱਸ. ਐੱਚ. ਓ. ਇੰਸਪੈਕਟਰ ਦਾਨਿਸ਼ਵੀਰ ਸਿੰਘ, ਨਵਾਂ ਨੰਗਲ ਪੁਲਿਸ ਚੌਕੀ ਦੇ ਇੰਚਾਰਜ ਯਾਦਵਿੰਦਰ ਸਿੰਘ, ਏ. ਐੱਸ. ਆਈ. ਕੇਸ਼ਵ ਕੁਮਾਰ, ਬਲਰਾਮ ਸਮੇਤ ਹੋਰ ਪੁਲਸ ਮੁਲਾਜ਼ਮ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ ਹਜ਼ਾਰ ਰੁਪਏ ਫ਼ੀਸ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News