ਪੰਜਾਬ ਸਰਕਾਰ ਵੱਲੋਂ ਸੰਗਰੂਰ ਸੰਸਦੀ ਹਲਕੇ 'ਚ 23 ਜੂਨ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ

Monday, Jun 20, 2022 - 07:02 PM (IST)

ਪੰਜਾਬ ਸਰਕਾਰ ਵੱਲੋਂ ਸੰਗਰੂਰ ਸੰਸਦੀ ਹਲਕੇ 'ਚ 23 ਜੂਨ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੰਗਰੂਰ ਸੰਸਦੀ ਹਲਕੇ ਦੀ ਚੋਣ ਲਈ ਸੰਸਦੀ ਹਲਕੇ ਦੇ ਵੋਟਰਾਂ ਲਈ 23 ਜੂਨ ਦਿਨ ਵੀਰਵਾਰ ਨੂੰ ਤਨਖਾਹ ਸਮੇਤ (ਪੇਡ) ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੰਗਰੂਰ ਸੰਸਦੀ ਚੋਣ ਖੇਤਰ 'ਚ ਹੋ ਰਹੀਆਂ ਲੋਕ ਸਭਾ ਦੀਆਂ ਆਮ ਚੋਣਾਂ 2022 ਨੂੰ ਮੁੱਖ ਰੱਖਦਿਆਂ ਸੂਬੇ ਵਿੱਚ ਸਥਿਤ ਉਦਯੋਗਿਕ ਅਦਾਰੇ, ਦੁਕਾਨਾਂ ਤੇ ਤਜ਼ਾਰਤੀ ਅਦਾਰਿਆਂ ਜਿਨ੍ਹਾਂ 'ਚ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ ਵੋਟਰ ਕੰਮ ਕਰਦੇ ਹਨ, ਨੂੰ ਆਪਣੀ ਵੋਟ ਦਾ ਹੱਕ ਸੁਨਿਸ਼ਚਿਤ ਕਰਨ ਲਈ ਮਿਤੀ 23 ਜੂਨ ਦਿਨ ਵੀਰਵਾਰ ਨੂੰ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰ ਖੇਤਰ 'ਚ ਆਉਂਦੇ ਉਦਯੋਗਿਕ ਅਦਾਰਿਆਂ, ਦੁਕਾਨਾਂ ਤੇ ਤਜ਼ਾਰਤੀ ਅਦਾਰਿਆਂ ਜਿੱਥੇ ਵੀਰਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖਾਹ ਸਮੇਤ ਹਫ਼ਤਾਵਾਰੀ ਛੁੱਟੀ ਐਲਾਨੀ ਜਾਂਦੀ ਹੈ।

ਇਹ ਵੀ ਪੜ੍ਹੋ : ਇਟਲੀ 'ਚ 5 ਸਾਲਾ ਮਾਸੂਮ ਧੀ ਨੂੰ ਕਲਯੁੱਗੀ ਮਾਂ ਨੇ ਦਿੱਤੀ ਦਰਦਨਾਕ ਮੌਤ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News