ਵਪਾਰ ਮੰਡਲ ਟਾਂਡਾ ਵੱਲੋਂ ਪੰਜਾਬ ਬੰਦ ''ਚ ਸ਼ਾਮਲ ਹੋਣ ਦਾ ਐਲਾਨ
Thursday, Sep 24, 2020 - 01:39 PM (IST)
ਟਾਂਡਾ ਉੜਮੁੜ (ਮੋਮੀ) : ਵਪਾਰ ਮੰਡਲ ਇਕਾਈ ਟਾਂਡਾ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਖੇਤੀ ਵੇਲ ਦੇ ਵਿਰੋਧ 'ਚ ਕੀਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ 'ਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ ਅਤੇ ਕਿਸਾਨਾਂ ਨੂੰ ਹਰ ਤਰ੍ਹਾਂ ਨਾਲ ਸਮਰਥਨ ਦਿੱਤਾ ਜਾਵੇਗਾ। ਇਹ ਵਿਚਾਰ ਵਪਾਰ ਮੰਡਲ ਟਾਂਡਾ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਧੀਰ ਨੇ 25 ਸਤੰਬਰ ਦੇ ਬੰਦ ਦੀ ਹਮਾਇਤ ਕਰਦੇ ਹੋਏ ਕੀਤਾ। ਉਨ੍ਹਾਂ ਇਸ ਮੌਕੇ ਹਾਜ਼ਰ ਸਮੂਹ ਵਪਾਰ ਮੰਡਲ ਦੇ ਅਹੁਦੇਦਾਰਾਂ ਦੀ ਹਾਜ਼ਰੀ 'ਚ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਹਿਲਾਂ ਨੋਟਬੰਦੀ, ਜੀ. ਐੱਸ. ਟੀ. ਵਰਗੇ ਕਾਲੇ ਕਾਨੂੰਨ ਲਿਆ ਕੇ ਦੇਸ਼ ਦੀ ਜਨਤਾ ਨੂੰ ਬਰਬਾਦ ਕੀਤਾ ਅਤੇ ਹੁਣ ਕੇਂਦਰ ਸਰਕਾਰ ਖੇਤੀ ਵਿਰੋਧੀ ਆਰਡੀਨੈਂਸ ਲਿਆ ਕੇ ਕਿਸਾਨਾਂ ਨੂੰ ਕੰਗਾਲ ਕਰਨ ਜਾ ਰਹੀ ਹੈ, ਜਿਸ ਨੂੰ ਦੇਸ਼ ਦਾ ਅੰਨਦਾਤਾ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।
ਇਹ ਵੀ ਪੜ੍ਹੋ : ਡੇਰਾਬੱਸੀ 'ਚ ਡਿਗੀ 2 ਮੰਜ਼ਿਲਾ ਇਮਾਰਤ, ਦਰਦਨਾਕ ਮੰਜ਼ਰ ਦੀਆਂ ਤਸਵੀਰਾਂ ਦੇਖ ਦਹਿਲ ਜਾਵੇਗਾ ਦਿਲ
ਉਨ੍ਹਾਂ ਕਿਹਾ ਕਿ 25 ਸਤੰਬਰ ਨੂੰ ਸਮੂਹ ਵਪਾਰ ਮੰਡਲ ਆਪਣੇ ਵਪਾਰਕ ਅਦਾਰੇ ਬੰਦ ਕਰਕੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਰੋਸ ਧਰਨਿਆਂ 'ਚ ਸ਼ਾਮਲ ਹੋ ਕੇ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ ਇਹ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਇਹ ਬਿੱਲ ਵਾਪਸ ਨਹੀਂ ਲੈ ਲੈਂਦੀ। ਇਸ ਮੌਕੇ ਜੋਗਿੰਦਰ ਸਿੰਘ ਸੀਹਰਾ, ਪਰਮਿੰਦਰ ਸਿੰਘ ਨੀਟਾ,ਹਰਵਿੰਦਰ ਸਿੰਘ, ਸੁਖਜਿੰਦਰ ਸਿੰਘ ਨੰਗਲ ਖੂੰਗਾ, ਦਲਜੀਤ ਸਿੰਘ, ਰਾਜੀਵ ਕੁਕਰੇਜ, ਪ੍ਰੇਮ ਜੈਨ, ਗਗਨ ਗਰੋਵਰ, ਸੁਖਵਿੰਦਰ ਸਿੰਘ ਧੀਰ ਫ਼ੀਲਡ ਆਜਿ ਹਾਜ਼ਰ ਸਨ। ਇਸੇ ਤਰ੍ਹਾਂ ਹੀ ਪਾਸਟਰ ਵੈੱਲਫੇਅਰ ਐਸੋਸੀਏਸ਼ਨ ਉੜਮੁੜ ਟਾਂਡਾ ਨੇ ਵੀ ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਬੰਦ ਦੀ ਪੂਰਨ ਤੌਰ 'ਤੇ ਹਮਾਇਤ ਕਰਦੇ ਹੋਏ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਚੌਪਰ ਮਸ਼ੀਨਾਂ 'ਤੇ ਸਬਸਿਡੀ ਦੇਣ ਦਾ ਐਲਾਨ