ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਅਮਲੇ ਲਈ ਅਹਿਮ ਐਲਾਨ

Wednesday, Apr 22, 2020 - 05:56 PM (IST)

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਅਮਲੇ ਲਈ ਅਹਿਮ ਐਲਾਨ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਅਮਲਿਆਂ ਲਈ ਅੱਜ ਅਹਿਮ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਵਲੋਂ ਲੋਕਾਂ ਲਈ ਮੋਹਰਲੀ ਕਤਾਰ 'ਚ ਸੇਵਾਵਾਂ ਨਿਭਾਅ ਰਹੇ ਸਿਹਤ, ਮੀਡੀਆ, ਪੁਲਸ ਅਤੇ ਹੋਰ ਅਮਲੇ ਦੇ ਬੱਚਿਆਂ ਨੂੰ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਸ੍ਰੀ ਅੰਮ੍ਰਿਤਸਰ ਵਿਖੇ ਪੈਰਾ-ਮੈਡੀਕਲ ਕੋਰਸਾਂ ਵਿਚ ਮੁਫਤ ਪੜਾਈ ਕਰਵਾਉਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ ► ਐੱਸ. ਜੀ. ਪੀ. ਸੀ. ਮੈਂਬਰ ਕਰਨੈਲ ਪੰਜੋਲੀ ਨੇ ਸ਼੍ਰੋਮਣੀ ਕਮੇਟੀ 'ਤੇ ਹੀ ਚੁੱਕੇ ਸਵਾਲ     

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮੌਜੂਦਾ ਸੰਕਟ ਸਮੇਂ ਡਾਕਟਰਾਂ, ਪੁਲਸ, ਮੀਡੀਆ ਕਰਮੀਆਂ, ਸਟਾਫ ਨਰਸਾਂ ਅਤੇ ਹੈਲਥ ਵਰਕਰਾਂ ਆਦਿ ਵੱਲੋਂ ਆਪਣੀ ਜਾਨ ਜ਼ੋਖਮ 'ਚ ਪਾ ਕੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਦੇ ਬੱਚਿਆਂ ਦੇ ਭਵਿੱਖ ਨੂੰ ਮੁੱਖ ਰੱਖ ਕੇ ਵਿਸ਼ੇਸ਼ ਪੈਕੇਜ ਤਿਆਰ ਕੀਤਾ ਗਿਆ ਹੈ। ਇਨ੍ਹਾਂ ਕਰਮੀਆਂ ਦੇ ਜਿਹੜੇ ਬੱਚੇ ਸਾਲ 2020-2021 ਦੌਰਾਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵਿਖੇ ਚੱਲ ਰਹੇ ਪੈਰਾ-ਮੈਡੀਕਲ ਕੋਰਸਾਂ 'ਚ ਦਾਖਲ ਹੋਣਗੇ, ਉਨ੍ਹਾਂ ਪਾਸੋਂ ਪੂਰੇ ਕੋਰਸ ਦੌਰਾਨ ਕੋਈ ਫੀਸ ਨਹੀਂ ਲਈ ਜਾਵੇਗੀ।

ਇਹ ਵੀ ਪੜ੍ਹੋ ► ਲਾਕ ਡਾਊਨ ਦੌਰਾਨ 'ਨਾਂਦੇੜ ਸਾਹਿਬ' 'ਚ ਫਸੀਆਂ ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ (ਵੀਡੀਓ)     

ਮੁਫਤ ਕਰਵਾਏ ਜਾਣ ਵਾਲੇ ਪੈਰਾ-ਮੈਡੀਕਲ ਕੋਰਸਾਂ 'ਚ ਸ਼ਾਮਲ ਹਨ ਇਹ ਕੋਰਸ
ਸ਼੍ਰੋਮਣੀ ਕਮੇਟੀ ਵੱਲੋਂ ਮੁਫਤ ਕਰਵਾਏ ਜਾਣ ਵਾਲੇ ਪੈਰਾ-ਮੈਡੀਕਲ ਕੋਰਸਾਂ 'ਚ ਨਰਸਿੰਗ, ਐਨਾਟਮੀ, ਫਿਜੀਓਲੋਜੀ, ਬਾਇਓਕੈਮਿਸਟਰੀ, ਐਨਸਥੀਸੀਆ ਟੈਕਨਾਲਜੀ, ਮੈਡੀਕਲ ਲੈਬੋਰਟਰੀ ਟੈਕਨਾਲਜੀ, ਆਪ੍ਰੇਸ਼ਨ ਥੀਏਟਰ ਟੈਕਨਾਲਜੀ, ਕੈਥ ਲੈਬ ਟੈਕਨਾਲਜੀ, ਫੀਜ਼ੀਓਥੈਰਿਪੀ, ਓਪਟੋਮੈਟਰੀ, ਰੇਡੀਓਲੋਜੀ ਐਂਡ ਇਮਜਿੰਗ ਟੈਕਨਾਲਜੀ ਆਦਿ ਕੋਰਸ ਸ਼ਾਮਲ ਹੋਣਗੇ। ਭਾਈ ਲੌਂਗੋਵਾਲ ਨੇ ਦੱਸਿਆ ਕਿ ਲੋਕ ਭਲਾਈ ਸੇਵਾਵਾਂ ਦੇ ਰਹੇ ਕਰਮੀਆਂ ਦੇ ਬੱਚੇ ਡਿਗਰੀ ਅਤੇ ਡਿਪਲੋਮਾ ਦੋਵੇਂ ਕੋਰਸ ਮੁਫਤ ਕਰ ਸਕਣਗੇ।


author

Anuradha

Content Editor

Related News