ਅੰਮ੍ਰਿਤਸਰ ਦੇ ਗੁਰਦੁਆਰਿਆਂ 'ਚ ਹੋ ਗਈ ਅਨਾਊਂਸਮੈਂਟ, ਪੁਲਸ ਨੇ ਕੀਤਾ ਅਲਰਟ
Thursday, Sep 10, 2026 - 05:46 PM (IST)
ਅੰਮ੍ਰਿਤਸਰ- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਬੀਤੇ ਦਿਨੀਂ ਡਰੋਨ ਗਤੀਵਿਧੀ ਤੋਂ ਬਾਅਦ ਪੁਲਸ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਪੁਲਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਇਸ ਦੌਰਾਨ ਡੀ.ਐਸ.ਪੀ ਰਾਜਾਸਾਂਸੀ ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਹਵਾਈ ਅੱਡੇ ਦੇ ਨੇੜਲੇ ਪਿੰਡਾਂ ਵਿਚ ਲੋਕਾਂ ਨੂੰ ਡਰੋਨ ਨਾ ਉਡਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ-ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ
ਡੀ.ਐਸ.ਪੀ ਵੱਲੋਂ ਹਵਾਈ ਅੱਡੇ ਨੇੜਲੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਖੇ ਅਨਾਊਂਸਮੈਂਟਾਂ ਕਰਵਾ ਕੇ ਲੋਕਾਂ ਨੂੰ ਡਰੋਨ ਉਡਾਉਣ ’ਤੇ ਲੱਗੀ ਪਾਬੰਦੀ ਅਤੇ ਇਸ ਸਬੰਧੀ ਜਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਪੁਲਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਹਵਾਈ ਅੱਡੇ ਦੇ ਸੁਰੱਖਿਆ ਖੇਤਰ ਵਿੱਚ ਬਿਨਾਂ ਮਨਜ਼ੂਰੀ ਕਿਸੇ ਵੀ ਤਰ੍ਹਾਂ ਦੀ ਡਰੋਨ ਗਤੀਵਿਧੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਜੇਕਰ ਕੋਈ ਵਿਆਹ ਸਮਾਗਮ ਜਾਂ ਕੋਈ ਹੋਰ ਪ੍ਰੋਗਰਾਮ ਲਈ ਡਰੋਨ ਗਤੀਵਿਧੀ ਕਰਨੀ ਹੈ ਤਾਂ ਇਸ ਬਾਰੇ ਪਹਿਲਾਂ ਤੋਂ ਹੀ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਜਾਵੇ। ਡੀ.ਐਸ.ਪੀ ਜਗਬੀਰ ਸਿੰਘ ਨੇ ਕਿਹਾ ਡੀ. ਸੀ. ਵੱਲੋਂ ਇਸ ਸਬੰਧੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ । ਉਨ੍ਹਾਂ ਕਿਹਾ ਜੇਕਰ ਕੋਈ ਅਜਿਹੀ ਗਤੀਵਿਧੀ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ਼ ਮਜਬੂਰੀ ਕਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਜੇਕਰ ਕਿਸੇ ਨੂੰ ਡਰੋਨ ਗਤੀਵਿਧੀ ਬਾਰੇ ਪਤਾ ਲੱਗਦਾ ਹੈ ਤਾਂ ਉਸ ਬਾਰੇ ਪੁਲਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਜੋ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ
ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਲਵੀ ਮਿਸ਼ਰਾ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਦੇ ਨੇੜਲੇ ਖੇਤਰ ਵਿਚ ਡਰੋਨ ਉਡਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਸੀ। ਪ੍ਰਸ਼ਾਸਨ ਦੇ ਇਸ ਹੁਕਮ ਤੋਂ ਬਾਅਦ ਪੁਲਸ ਵੱਲੋਂ ਪਿੰਡ ਪੱਧਰ ’ਤੇ ਲੋਕਾਂ ਨੂੰ ਇਸ ਪਾਬੰਦੀ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, 5 ਦਿਨਾਂ ਲਈ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
