ਪੰਜਾਬ ਦੇ ਇਸ ਗੁਰਦੁਆਰਾ ਸਾਹਿਬ ’ਚ ਹੋਈ ਅਨਾਊਸਮੈਂਟ, ਪਿੰਡ ਵਾਸੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ
Sunday, Sep 14, 2025 - 05:33 PM (IST)

ਲੋਹੀਆਂ (ਸੱਦੀ)- ਲੋਹੀਆਂ ਵਿਖੇ ਮੰਡ ਇਲਾਕੇ ਦੇ ਪਿੰਡ ਦੀ ਪੰਚਾਇਤ ਚੱਕ ਪਿਪਲੀ ਨੇ ਸਰਪੰਚ ਗੁਰਦੇਵ ਸਿੰਘ ਦੀ ਅਗਵਾਈ ’ਚ ਇਕ ਜਨਰਲ ਹਾਊਸ ਰਾਹੀਂ ਨਸ਼ੇ ਖ਼ਰੀਦਣ ਅਤੇ ਵੇਚਣ ਵਾਲਿਆਂ ਨੂੰ ਇਕ ਮਤਾ ਪਾਸ ਕਰਕੇ ਚਿਤਾਵਨੀ ਦਿੱਤੀ ਕਿ ਜੇਕਰ ਪਿੰਡ ’ਚ ਕੁਝ ਨਸ਼ੇੜੀ ਨਸ਼ਾ ਵੇਚਣਗੇ ਜਾਂ ਕਰਨਗੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੇ ਦਿਹਾਂਤ 'ਤੇ ਪ੍ਰਤਾਪ ਬਾਜਵਾ ਨੇ ਜਤਾਇਆ ਦੁੱਖ਼ (ਵੀਡੀਓ)
ਇਸ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਨਾਊਸਮੈਂਟ ਕਰਵਾ ਕੇ ਪਿੰਡ ਦੀ ਪੰਚਾਇਤ ਨੇ ਜਨਰਲ ਹਾਊਸ ’ਚ ਪਿੰਡ ਦੇ ਕੁਝ ਨਸ਼ਾ ਸਮੱਗਲਰਾਂ ਦੇ ਵਿਸ਼ੇਸ਼ ਨਾਮ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਵਿਰੁੱਧ ਸਖ਼ਤ ਐਕਸ਼ਨ ਲੈਣ ਦਾ ਫ਼ੈਸਲਾ ਵੀ ਲਿਆ ਗਿਆ ਜਦਕਿ ਇਸ ਤੋਂ ਪਹਿਲਾਂ ਨਸ਼ਾ ਸਮੱਗਲਰਾਂ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ’ਚ ਅਨਾਊਸਮੈਂਟ ਰਾਹੀਂ ਵੀ ਸਖ਼ਤ ਸਜ਼ਾ ਦੇਣ ਦਾ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ: ਸਤਲੁਜ ਦਰਿਆ ਦੇ ਓਵਰਫਲੋਅ ਹੋਣ ਦੇ ਖ਼ਤਰੇ ਨੂੰ ਵੇਖਦਿਆਂ CM ਭਗਵੰਤ ਮਾਨ ਦਾ ਐਕਸ਼ਨ
ਪੰਚਾਇਤ ਦੇ ਇਸ ਜਨਰਲ ਹਾਊਸ ’ਚ ਪੰਚ ਦਲਜੀਤ ਕੌਰ, ਰਣਜੀਤ ਸਿੰਘ, ਸੋਨੂੰ, ਬਲਵਿੰਦਰ ਸਿੰਘ, ਗੁਰਨਾਮ ਸਿੰਘ, ਸਤਨਾਮ ਸਿੰਘ, ਸੋਨਾ ਸਿੰਘ, ਕੁਲਦੀਪ ਸਿੰਘ, ਲਖਵੀਰ ਸਿੰਘ, ਹਰਦੇਵ ਸਿੰਘ, ਬਿਸ਼ੰਬਰ ਸਿੰਘ, ਪਰਮਿੰਦਰ ਸਿੰਘ, ਸਾਜਨ ਸਿੰਘ, ਗਗਨਦੀਪ ਸਿੰਘ ਤੇ ਹੋਰ ਪਿੰਡ ਵਾਸੀ ਤੇ ਪੰਚਾਇਤ ਮੈਂਬਰ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਵਿਭਾਗ ਕਰ ਰਿਹੈ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e