ਪੰਜਾਬ ਪੁਲਸ ''ਚ 10,000 ਨਵੀਆਂ ਭਰਤੀਆਂ ਦਾ ਐਲਾਨ, ਚਾਹਵਾਨ ਕੁੜੀਆਂ-ਮੁੰਡੇ ਕਰ ਲੈਣ ਤਿਆਰੀ

Sunday, Oct 04, 2026 - 10:40 AM (IST)

ਪੰਜਾਬ ਪੁਲਸ ''ਚ 10,000 ਨਵੀਆਂ ਭਰਤੀਆਂ ਦਾ ਐਲਾਨ, ਚਾਹਵਾਨ ਕੁੜੀਆਂ-ਮੁੰਡੇ ਕਰ ਲੈਣ ਤਿਆਰੀ

ਚੰਡੀਗੜ੍ਹ (ਸ. ਹ.) : ਪੰਜਾਬ ਪੁਲਸ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਖ਼ਸ਼ਖ਼ਬਰੀ ਹੈ। ਦਰਅਸਲ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਪੁਲਸ ’ਚ 10,000 ਨਵੀਆਂ ਅਸਾਮੀਆਂ ਭਰਨ ਦਾ ਐਲਾਨ ਕੀਤਾ ਗਿਆ ਹੈ। ਫਿਲੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਪੁਲਸ ਅਕੈਡਮੀ ਵਿਖੇ ਪਹਿਲੀ ‘ਐੱਸ. ਐੱਚ. ਓ. ਮਿਲਣੀ’ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਅੰਤਿਮ ਅਤੇ ਫ਼ੈਸਲਾਕੁੰਨ ਲੜਾਈ ਲੜ ਰਿਹਾ ਹੈ ਅਤੇ ਪੁਲਸ ਨੂੰ ਕਾਨੂੰਨ ਦੇ ਦਾਇਰੇ ’ਚ ਹਰ ਜਾਇਜ਼ ਕਾਰਵਾਈ ਕਰਨ ਦੀ ਪੂਰੀ ਛੋਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਡਿਊਟੀ ਵੇਲੇ ਮੁਲਾਜ਼ਮਾਂ 'ਤੇ ਲੱਗੀ ਵੱਡੀ ਪਾਬੰਦੀ, ਆਇਆ ਨਵਾਂ ਫ਼ਰਮਾਨ, CTU ਨੇ ਚੁੱਕਿਆ ਸਖ਼ਤ ਕਦਮ

ਉਨ੍ਹਾਂ ਕਿਹਾ ਕਿ ਪੁਲਸ ਅਧਿਕਾਰੀਆਂ ਨੂੰ ਪਿੰਡਾਂ ਅਤੇ ਕਸਬਿਆਂ ’ਚ ਜਾ ਕੇ ਲੋਕਾਂ ਨੂੰ ਨਾਲ ਲੈਣਾ ਹੋਵੇਗਾ। ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਹੁਣ ਲੋਕ-ਲਹਿਰ ਬਣ ਚੁੱਕੀ ਹੈ। ਪੁਲਸ ਵਿਭਾਗ ਨੂੰ ਜਲਦ ਹੀ 450 ਏ. ਐੱਸ. ਆਈ. ਦੀ ਸਿੱਧੀ ਭਰਤੀ ਤੋਂ ਇਲਾਵਾ ਸਿਖਲਾਈ ਲੈ ਰਹੇ ਲਗਭਗ 3400 ਨਵੇਂ ਜਵਾਨ ਮਿਲਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਅਗਲੇ ਵਿੱਤੀ ਸਾਲ ’ਚ 10,000 ਹੋਰ ਅਸਾਮੀਆਂ ਦਾ ਇਸ਼ਤਿਹਾਰ ਦੇਣ ਦੀ ਯੋਜਨਾ ਹੈ। ਉਨ੍ਹਾਂ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨਾਲ ਐੱਨ. ਡੀ. ਪੀ. ਐੱਸ. ਐਕਟ ਨੂੰ ਹੋਰ ਸਖ਼ਤ ਬਣਾਉਣ ਲਈ ਗੱਲਬਾਤ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


 


author

Babita

Content Editor

Related News