ਅੱਠਵੀਂ ਦੇ ਨਤੀਜਿਆਂ ਦਾ ਐਲਾਨ, ਹੁਸ਼ਿਆਰਪੁਰ ਦੇ ਪੁਨੀਤ ਨੇ ਪੰਜਾਬ ਭਰ ''ਚੋਂ ਕੀਤਾ ਟਾਪ
Friday, Apr 04, 2025 - 05:54 PM (IST)

ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਘੋਸ਼ਿਤ ਕੀਤੇ ਨਤੀਜੇ ਅਨੁਸਾਰ ਪੁਨੀਤ ਵਰਮਾ ਪੁੱਤਰ ਅਸ਼ੋਕ ਵਰਮਾ/ਨੀਤੂ ਵਰਮਾ, (ਰੋਲ ਨੰ. 8025370012) ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਏ-225, ਚੀਫ ਖਾਲਸਾ ਦੀਵਾਨ, ਮਾਡਲ ਟਾਊਨ ,ਹੁਸ਼ਿਆਰਪੁਰ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ
ਇਸ ਤੋਂ ਇਲਾਵਾ ਨਵਜੋਤ ਕੌਰ ਪੁੱਤਰੀ ਕਰਨਜੀਤ ਸਿੰਘ/ਵੀਰਪਾਲ ਕੌਰ (ਰੋਲ ਨੰ. 8025227565) ਸੰਤ ਮੋਹਨ ਦਾਸ ਮੈਮੋਰੀਅਲ ਸੀਨੀ.ਸੈਕੰ. ਸਕੂਲ, ਕੋਟ ਸੁੱਖੀਆ, ਫਰੀਦਕੋਟ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਦੂਜਾ ਅਤੇ ਨਵਜੋਤ ਕੌਰ ਪੁੱਤਰੀ ਗੁਰਮੇਜ ਸਿੰਘ/ਕੁਲਜੀਤ ਕੌਰ (ਰੋਲ ਨੰ. 8025111174) ਗੁਰੂ ਨਾਨਕ ਪਬਲਿਕ ਸੀਨੀ. ਸੈਕੰ. ਸਕੂਲ, ਚੰਨਣ ਕੇ (ਅੱਡਾ ਨਾਥ ਦੀ ਖੁਈ), ਅੰਮ੍ਰਿਤਸਰ ਨੇ 99.83 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e