25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
Tuesday, Sep 15, 2026 - 12:50 PM (IST)
ਜਲੰਧਰ (ਜਤਿੰਦਰ ਚੋਪੜਾ) : ਜਲੰਧਰ ਜ਼ਿਲ੍ਹੇ ਵਿਚ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ ਲਿਆ ਗਿਆ ਹੈ। ਛੁੱਟੀ ਸੰਬੰਧੀ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਸ੍ਰੀ ਸਿੱਧ ਬਾਬਾ ਸੋਢਲ ਜੀ ਦੇ ਮਨਾਏ ਜਾ ਰਹੇ ਸਲਾਨਾ ਮੇਲੇ ਵਿਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਵਿਚ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ/ਨਿਗਮਾਂ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿਚ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਥਾਨਕ ਛੁੱਟੀ ਰਹੇਗੀ।
ਇਹ ਵੀ ਪੜ੍ਹੋ : ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
