ਮੰਗਲਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ ਰਹਿਣਗੇ ਬੰਦ

Monday, Oct 26, 2026 - 06:31 PM (IST)

ਮੰਗਲਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ ਰਹਿਣਗੇ ਬੰਦ

ਅੰਮ੍ਰਿਤਸਰ : 27 ਅਕਤੂਬਰ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 27 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਹੈ, ਜਿਸ ਦੇ ਚੱਲਦੇ ਜ਼ਿਲ੍ਹਾ ਅੰਮ੍ਰਿਤਸਰ ਅੰਦਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਇਹ ਅਧਿਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮਿਤੀ 27 ਅਕਤੂਬਰ ਦਿਨ ਮੰਗਲਵਾਰ ਦੀ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਐਲਾਨੀ ਜਾਂਦੀ ਹੈ। 

PunjabKesari

ਇਹ ਵੀ ਪੜ੍ਹੋ : ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ ਹੋਵੇਗਾ ਛੁਟਕਾਰਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News