ਚੰਡੀਗੜ੍ਹ 'ਚ ਭਲਕੇ ਰਾਖਵੀਂ ਛੁੱਟੀ ਦਾ ਐਲਾਨ, ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
Monday, Sep 14, 2026 - 01:07 PM (IST)
ਚੰਡੀਗੜ੍ਹ (ਮਨਪ੍ਰੀਤ) : ਪ੍ਰਸ਼ਾਸਨ ਨੇ ਜੈਨ ਭਾਈਚਾਰੇ ਦੇ ਪਵਿੱਤਰ ਤਿਉਹਾਰ ਸੰਵਤਸਰੀ ਦੇ ਮੱਦੇਨਜ਼ਰ ਮੰਗਲਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਪ੍ਰਸ਼ਾਸਨ ਦੇ ਅਧਿਕਾਰ ਖੇਤਰ ’ਚ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਅਦਾਰਿਆਂ ਤੇ ਉਦਯੋਗਿਕ ਸੰਸਥਾਵਾਂ ’ਚ ਲਾਗੂ ਹੋਵੇਗੀ। ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਹ ਫ਼ੈਸਲਾ ਸਰਕਾਰੀ ਛੁੱਟੀਆਂ ਸਬੰਧੀ ਜਾਰੀ ਨੋਟੀਫਿਕੇਸ਼ਨ ’ਚ ਅੰਸ਼ਕ ਸੋਧ ਕਰਦਿਆਂ ਲਿਆ ਗਿਆ ਹੈ। ਨਵੇਂ ਹੁਕਮਾਂ ਤਹਿਤ ਹੁਣ ਪ੍ਰਸ਼ਾਸਨ ਦੇ ਮੁਲਾਜ਼ਮ ਸੰਵਤਸਰੀ ਦੇ ਤਿਉਹਾਰ ਮੌਕੇ ਰਾਖਵੀਂ ਛੁੱਟੀ ਲੈ ਸਕਣਗੇ। ਦੱਸਣਯੋਗ ਹੈ ਕਿ ਸੰਵਤਸਰੀ ਜੈਨ ਧਰਮ ਦਾ ਪ੍ਰਮੁੱਖ ਤਿਉਹਾਰ ਹੈ।
