ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਵੱਡੀ ਖ਼ੁਸ਼ਖ਼ਬਰੀ, ਪਹਿਲੀ ਵਾਰ ‘ਫੈਪ ਸਟੇਟ ਐਵਾਰਡ’ ਦੇਣ ਦਾ ਐਲਾਨ

04/23/2021 6:13:27 PM

ਮੋਹਾਲੀ (ਨਿਆਮੀਆਂ) : ਮਿਆਰੀ ਸਕੂਲ ਵਿੱਦਿਆ ਦੇ ਖੇਤਰ ’ਚ ਅਹਿਮ ਯੋਗਦਾਨ ਪਾਉਣ ਵਾਲੇ ਪ੍ਰਾਈਵੇਟ ਖੇਤਰ ਦੇ ਸਕੂਲਾਂ ਵਾਸਤੇ ਪਹਿਲੀ ਵਾਰ ਫ਼ੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ’ਫ਼ੈਪ ਸਟੇਟ ਐਵਾਰਡ’ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਐਵਾਰਡਾਂ ਅਧੀਨ ਵੱਖ-ਵੱਖ ਸ਼੍ਰੇਣੀਆਂ ਅਧੀਨ ਬੈਸਟ ਸਕੂਲ, ਬੈਸਟ ਪ੍ਰਿੰਸੀਪਲ, ਬੈਸਟ ਅਧਿਆਪਕ ਅਤੇ ਬੈਸਟ ਸਟੂਡੈਂਟ ਦੀ ਚੋਣ ਕੀਤੀ ਜਾਵੇਗੀ। ਨਿੱਜੀ ਸਕੂਲਾਂ ਦੇ ਸਿੱਖਿਆ ਦੇ ਖੇਤਰ ’ਚ ਵੱਢਮੁੱਲੇ ਯੋਗਦਾਨ ਅਤੇ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਫ਼ੈੱਡਰੇਸ਼ਨ ਵਲੋਂ ਵੱਖ-ਵੱਖ ਮਾਪਦੰਡਾਂ ਦੇ ਆਧਾਰ ’ਤੇ ਪੰਜਾਬ ਭਰ ਦੇ ਨਿੱਜੀ ਸਕੂਲਾਂ ਨੂੰ ਇਹ ਨਿਵੇਕਲੇ ਸਨਮਾਨ ਦਿੱਤੇ ਜਾਣਗੇ। ਇਥੇ ਐਵਾਰਡਾਂ ਦੇ ਐਲਾਨ ਸਬੰਧੀ ਸੰਖੇਪ ਸਮਾਗਮ ਨੂੰ ਸੰਬੋਧਨ ਕਰਦਿਆਂ ਫੈੱਡਰੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਸਕੂਲੀ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸੈਲਫ਼ ਫਾਈਨਾਂਸਡ ਸਕੂਲਾਂ ਦੀ ਅਹਿਮ ਭੂਮਿਕਾ ਰਹੀ ਹੈ।

ਇਹ ਵੀ ਪੜ੍ਹੋ :  ਸਕੂਲਾਂ ਦੇ ਪੈਂਡਿੰਗ ਬਿਜਲੀ ਬਿੱਲਾਂ ਦੀ ਅਦਾਇਗੀ ਕਰਵਾਏਗਾ ਮਹਿਕਮਾ, ਹਦਾਇਤਾਂ ਜਾਰੀ

ਗੁਣਾਤਮਕ ਸਿੱਖਿਆ ’ਚ ਤੇਜ਼ੀ ਨਾਲ ਹੋ ਰਹੇ ਸੁਧਾਰਾਂ ਨੇ ਪ੍ਰਾਈਵੇਟ ਸਕੂਲਾਂ ਪ੍ਰਤੀ ਲੋਕਾਂ ਦੇ ਦਿਲਾਂ ’ਚ ਇਕ ਮਜ਼ਬੂਤ ਵਿਸ਼ਵਾਸ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਕੁੱਲ 34 ਹਜ਼ਾਰ ਦੇ ਕਰੀਬ ਸਕੂਲ ਮੌਜੂਦ ਹਨ, ਜਿਨ੍ਹਾਂ ਵਿਚੋਂ 17 ਹਜ਼ਾਰ ਦੇ ਕਰੀਬ ਪ੍ਰਾਈਵੇਟ ਸਕੂਲ ਹਨ। ਪਿਛਲੇ ਸਾਲ ਦੇ ਦਾਖ਼ਲਾ ਅਨੁਪਾਤ ਅਨੁਸਾਰ ਕੁੱਲ 57 ਲੱਖ ਵਿਦਿਆਰਥੀਆਂ ਨੇ ਦਾਖ਼ਲੇ ਲਏ, ਜਿਨ੍ਹਾਂ ਵਿਚੋਂ 32 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਨਿੱਜੀ ਸਕੂਲਾਂ ’ਚ ਦਾਖ਼ਲਾ ਲਿਆ। ਧੂਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਨਿੱਜੀ ਸਕੂਲਾਂ ਦੀ ਭੂਮਿਕਾ, ਅਧਿਆਪਕਾਂ ਅਤੇ ਪ੍ਰਿੰਸੀਪਲਾਂ ਅਤੇ ਹੋਣਹਾਰ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਸਨਮਾਨ ਦੇਣ ਦੇ ਮਕਸਦ ਨਾਲ ਫ਼ੈੱਡਰੇਸ਼ਨ ਵਲੋਂ ਰਾਜ ਪੱਧਰੀ ਐਵਾਰਡ ਦਿੱਤੇ ਜਾਣਗੇ ਅਤੇ ਵੱਖ-ਵੱਖ ਸ਼੍ਰੇਣੀਆਂ ’ਚ ਵੰਡੇ ਐਵਾਰਡ ਹਰ ਸਾਲ ਦਿੱਤੇ ਜਾਣਗੇ।

ਇਹ ਵੀ ਪੜ੍ਹੋ :  ਆਕਸੀਜਨ ਸਪਲਾਈ ’ਤੇ ਕੇਂਦਰ ਤੇ ਪੰਜਾਬ ਆਹਮੋ-ਸਾਹਮਣੇ

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 

 

 

 

Anuradha

This news is Content Editor Anuradha