ਪੰਜਾਬ ਦੇ ਸਕੂਲਾਂ-ਕਾਲਜਾਂ ਵਿਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
Friday, Dec 20, 2024 - 06:22 PM (IST)
ਜਲੰਧਰ : ਜਲੰਧਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਜਲੰਧਰ ਦੇ ਡਿਪਟੀ ਕਮਿਸ਼ਨਰ ਵਲੋਂ ਕੀਤਾ ਗਿਆ ਹੈ। ਦਰਅਸਲ ਨਗਰ ਨਿਗਮ ਚੋਣਾਂ 2024 ਮਿਤੀ 21-12-2024 ਨੂੰ ਹੋਣ ਜਾ ਰਹੀਆਂ ਹਨ, ਜਿਸ ਸੰਬਧੀ ਮਿਤੀ 20-12-2024 ਨੂੰ ਪੋਲਿੰਗ ਬੂਥਾਂ ਦੀ ਤਿਆਰੀ ਕੀਤੀ ਜਾਵੇਗੀ। ਜਿਸ ਦੇ ਚੱਲਦੇ ਇਹ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਛੁੱਟੀ ਦੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਬਹੁਤ ਸਾਰੇ ਪੋਲਿੰਗ ਬੂਥ ਸਰਕਾਰੀ ਅਦਾਰਿਆਂ ਵਿਚ ਬਣਾਏ ਗਏ ਹਨ, ਇਸ ਲਈ ਸਾਰੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ, ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ, ਈ. ਵੀ. ਐੱਮ. ਮਸ਼ੀਨਾਂ ਸਥਾਪਤ ਕਰਨ ਅਤੇ ਉਨ੍ਹਾਂ ਦੇ ਸੁਰੱਖਿਆ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਮਿਤੀ 20 ਦਸੰਬਰ ਦਿਨ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਅੱਧੇ ਦਿਨ ਦੀ ਛੁੱਟੀ ਐਲਾਨੀ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਠੇਕੇ ਬੰਦ ਕਰਨ ਦੇ ਹੁਕਮ, ਹੋਟਲਾਂ, ਰੈਸਟੋਰੈਂਟ 'ਤੇ ਵੀ ਲੱਗੀ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e