ਪੰਜਾਬ ਸਰਕਾਰ ਵਲੋਂ ਭਲਕੇ ਸੂਬੇ ਦੇ ਸੇਵਾ ਕੇਂਦਰਾਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

10/23/2023 6:39:19 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਲਕੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਇਨ੍ਹਾਂ ਕੇਂਦਰਾਂ ਵਿਖੇ ਆਮ ਦਿਨਾਂ ਵਾਂਗ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਪਟਵਾਰੀਆਂ ਵਲੋਂ ਸਰਕਲ ਛੱਡਣ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੈਣ ਲਈ 24 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਪਹਿਲਾਂ ਸੇਵਾ ਕੇਂਦਰਾਂ ਵਿਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ 24 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।

ਇਹ ਵੀ ਪੜ੍ਹੋ : ਪੁਲਸ ਨੇ ਜਾਲ ਵਿਛਾ ਕੇ ਗ੍ਰਿਫ਼ਤਾਰ ਕੀਤਾ 10ਵੀਂ ਪਾਸ ਮਾਸਟਰ ਮਾਈਂਡ, ਅਸਲੀਅਤ ਜਾਣ ਨਹੀਂ ਹੋਵੇਗਾ ਯਕੀਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh