ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਸਕੂਲ

Friday, Sep 22, 2023 - 01:56 PM (IST)

ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਸਕੂਲ

ਫਰੀਦਕੋਟ (ਜਗਤਾਰ) : ਫਰੀਦਕੋਟ ਜ਼ਿਲ੍ਹੇ ਵਿੱਚ 23 ਸਤੰਬਰ ਦਿਨ ਸ਼ਨੀਵਾਰ ਨੂੰ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਉਕਤ ਹੁਕਮ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਵੱਲੋਂ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ :  ਸਿਪਾਹਸਲਾਰ ਸਣੇ 3 ਕਾਂਗਰਸੀ ਨੇਤਾ ਭਾਜਪਾ ਦੇ ‘ਚਰਨਾਂ’ ’ਚ, ਕਿਸੇ ਸਮੇਂ ਵੀ ਹੋ ਸਕਦੈ ਵੱਡਾ ਧਮਾਕਾ

ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਰ ਸਾਲ ਬਾਬਾ ਸ਼ੇਖ ਫ਼ਰੀਦ ਦੇ ਆਗਮਨ ਪੁਰਬ ਦੇ ਸਮਾਗਮਾਂ ਦੇ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਵਾਰ ਜ਼ਿਲ੍ਹੇ ਵਿੱਚ 23 ਸਤੰਬਰ ਨੂੰ ਮੁਕੰਮਲ ਛੁੱਟੀ ਰਹੇਗੀ।

PunjabKesari

ਇਹ ਵੀ ਪੜ੍ਹੋ :  ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Harnek Seechewal

Content Editor

Related News