ਹੱਡ ਚੀਰਵੀਂ ਠੰਡ ਦੌਰਾਨ ਚੰਡੀਗੜ੍ਹ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਇਸ ਤਾਰੀਖ਼ ਤੱਕ ਰਹਿਣਗੇ ਬੰਦ
Monday, Jan 08, 2024 - 10:42 AM (IST)
ਚੰਡੀਗੜ੍ਹ (ਆਸ਼ੀਸ਼) : ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਰਦ ਹਵਾ ਅਤੇ ਹੱਡੀ ਚੀਰਵੀਂ ਠੰਡ ਕਾਰਨ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ 'ਚ ਪ੍ਰੀ-ਨਰਸਰੀ ਤੋਂ 8ਵੀਂ ਜਮਾਤ ਤੱਕ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਪਹਿਲਾਂ ਸਕੂਲ 8 ਜਨਵਰੀ ਤੋਂ ਖੁੱਲ੍ਹਣੇ ਸਨ। ਸਿੱਖਿਆ ਵਿਭਾਗ ਅਨੁਸਾਰ 6 ਜਨਵਰੀ ਨੂੰ ਜਾਰੀ ਕੀਤੇ ਗਏ ਨਵੇਂ ਸਮੇਂ ਅਨੁਸਾਰ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਸਕੂਲ ਆਉਣਾ ਪਵੇਗਾ।
ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਦਰਮਿਆਨ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ Timing
ਸਕੂਲ ਪ੍ਰਬੰਧਕ ਸਟਾਫ਼ ਲਈ ਸਮਾਂ ਤੈਅ ਕਰ ਸਕਦੇ ਹਨ। ਸ਼ਹਿਰ 'ਚ 112 ਸਰਕਾਰੀ ਸਕੂਲ, 7 ਸਰਕਾਰੀ ਮਾਨਤਾ ਪ੍ਰਾਪਤ ਅਤੇ 83 ਪ੍ਰਾਈਵੇਟ ਸਕੂਲ ਹਨ। ਸੈਕਟਰ-26 ਸਥਿਤ ਸੇਂਟ ਜੋਨ ਸਕੂਲ ਨੇ ਮਾਪਿਆਂ ਨੂੰ ਆਨਲਾਈਨ ਕਲਾਸਾਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਸਕੂਲ ਵਲੋਂ ਸਮਾਂ ਸਾਰਣੀ ਤੇ ਜਮਾਤਾਂ ਲਈ ਜ਼ੂਮ ਲਿੰਕ ਗਰੁੱਪਾਂ 'ਚ ਸਾਂਝੇ ਕੀਤੇ ਜਾਣਗੇ। ਸੈਕਟਰ-7 ਸਥਿਤ ਕੇ. ਬੀ. ਡੀ. ਏ. ਵੀ. ਸਕੂਲ ਨੇ ਵੀ ਛੁੱਟੀਆਂ ਦੇ ਹੁਕਮਾਂ ਤੋਂ ਬਾਅਦ ਮਾਪਿਆਂ ਨੂੰ ਜ਼ੂਮ ਕਲਾਸਾਂ ਲਈ ਇਕ ਸਰਕੂਲਰ ਵੀ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਬੰਦ ਰਹਿਣਗੇ ਸਕੂਲ
ਇਸ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਕਿਹਾ ਕਿ ਸ਼ਹਿਰ ਵਿਚ ਮੌਸਮ ਨੂੰ ਦੇਖਦਿਆਂ ਪ੍ਰੀ-ਸਕੂਲ ਤੋਂ 8ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। 9ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਲਈ ਸਕੂਲ ਦਾ ਸਮਾਂ ਸਵੇਰੇ 9.30 ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਆਉਣ ਵਾਲੇ ਦਿਨਾਂ ਵਿਚ ਮੌਸਮ ਨੂੰ ਦੇਖਦਿਆਂ ਫ਼ੈਸਲਾ ਲਿਆ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਵੀ ਠੰਡ ਨੂੰ ਦੇਖਦਿਆਂ ਸਕੂਲਾਂ 'ਚ ਛੁੱਟੀਆਂ ਦਾ ਐਲ਼ਾਨ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8