ਪੰਜਾਬ ਮਗਰੋਂ ਹੁਣ ਚੰਡੀਗੜ੍ਹ ਦੇ ਸਕੂਲਾਂ ''ਚ ਵੀ ਛੁੱਟੀਆਂ ਦਾ ਐਲਾਨ, ਰਿਕਾਰਡ ਤੋੜ ਗਰਮੀ ਕਾਰਨ ਲਿਆ ਫ਼ੈਸਲਾ
Tuesday, May 21, 2024 - 06:56 PM (IST)
ਚੰਡੀਗੜ੍ਹ : ਭਿਆਨਕ ਗਰਮੀ ਦੇ ਮੱਦੇਨਜ਼ਰ ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਸਕੂਲਾਂ 'ਚ ਭਲਕੇ ਮਤਲਬ ਕਿ 22 ਮਈ ਤੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਟਵੀਟ ਕਰਦਿਆਂ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਕਿਹਾ ਕਿ ਅੱਤ ਦੀ ਗਰਮੀ ਦੀ ਇਹ ਲਹਿਰ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀ ਸਿਹਤ ਲਈ ਖ਼ਤਰਾ ਪੈਦਾ ਕਰ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ, ਜਾਰੀ ਕੀਤੇ ਗਏ ਹੁਕਮ
ਇਸ ਲਈ 22 ਮਈ ਤੋਂ 30 ਜੂਨ ਤੱਕ ਯੂ. ਟੀ. ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਗੈਰ-ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਸਿੱਖਿਆ ਵਿਭਾਗ ਨੇ ਲਿਖਿਆ ਕਿ ਅੱਜ ਮਤਲਬ ਕਿ 21 ਮਈ ਨੂੰ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਆਖ਼ਰੀ ਕੰਮਕਾਜੀ ਦਿਨ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਲੁੱਟ, ਚੱਲਦੀ ਕਾਰ 'ਤੇ ਪੱਥਰ ਮਾਰ ਤੋੜਿਆ ਸ਼ੀਸ਼ਾ, ਲੁਟੇਰੇ ਕਰ ਗਏ ਕਾਂਡ
ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ 'ਚ 23 ਮਈ ਤੋਂ 30 ਜੂਨ ਤੱਕ ਛੁੱਟੀਆਂ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਸੀ ਪਰ ਅੱਜ ਸਿੱਖਿਆ ਵਿਭਾਗ ਚੰਡੀਗੜ੍ਹ ਨੇ ਟਵੀਟ ਕਰਕੇ ਭਲਕੇ ਤੋਂ ਯੂ. ਟੀ. ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ 'ਚ ਵੀ 21 ਮਈ ਤੋਂ 30 ਜੂਨ ਤੱਕ ਸਕੂਲਾਂ 'ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਸਮੇਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਚੱਲ ਰਹੀ 'ਲੂ' ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ, ਜਿਸ ਕਾਰਨ ਲੋਕ ਆਪਣੇ ਘਰਾਂ 'ਚ ਤੜੇ ਰਹਿਣ ਲਈ ਮਜਬੂਰ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8