ਪੰਜਾਬ ਵਿਚ ਰਿਕਾਰਡ ਤੋੜ ਗਰਮੀ ਦੇ ਚੱਲਦਿਆਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

05/20/2024 6:41:33 PM

ਚੰਡੀਗੜ੍ਹ/ਲੁਧਿਆਣਾ (ਵੈੱਡ ਡੈਸਕ, ਵਿੱਕੀ) : ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਵਿਭਾਗ ਦੇ ਟੀਚਿੰਗ/ਨਾਨਟੀਚਿੰਗ ਕਾਡਰ ਦੇ ਸੰਬੰਧਤ ਅਧਿਕਾਰੀ/ਕਰਮਚਾਰੀ ਚੋਣ ਡਿਊਟੀ ਅਤੇ ਚੋਣਾਂ ਸਬੰਧੀ ਵਿਵਸਥਾ ਵਿਚ ਲੱਗੀ ਡਿਊਟੀ ਨਿਭਾਉਣਾ ਯਕੀਨੀ ਬਨਾਉਣਗੇ। ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰਦੇ ਹੋਏ ਸਕੂਲਾਂ ਨੂੰ ਦੋ ਸ਼ਿਫਟਾਂ ਵਿਚ ਲਗਾਉਣ ਦੇ ਹੁਕਮ ਜਾਰੀ ਕੀਤੇ ਸਨ ਜਦਕਿ ਵਿਭਾਗ ਨੇ ਸਕੂਲ ਮੁਖੀਆਂ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਵਿਦਿਆਰਥੀਆਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਦਿਸ਼ਾ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਵਿਭਾਗ ਨੇ ਸਪੱਸ਼ਟ ਕੀਤਾ ਸੀ ਕਿ ਜੋ ਵੀ ਪ੍ਰਾਈਵੇਟ ਸਕੂਲ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰੇਗਾ ਉਸ ਖ਼ਿਲਾਫ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਸਕੂਲਾਂ ਦਾ ਸਮਾਂ ਬਦਲਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ, ਪ੍ਰਾਈਵੇਟ ਸਕੂਲਾਂ ਨੂੰ ਸਿੱਧੀ ਚੇਤਾਵਨੀ

ਵਿਭਾਗ ਨੇ ਜਾਰੀ ਕੀਤੀ ਸੀ ਇਹ ਐਡਵਾਈਜ਼ਰੀ

ਰੋਜ਼ਾਨਾ ਵੱਧ ਰਹੀ ਗਰਮੀ ਦੇ ਚੱਲਦਿਆਂ ਸਿੱਖਿਆ ਵਿਭਾਗ ਵੱਲੋਂ ਭਾਵੇਂ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 12 ਵਜੇ ਤੱਕ ਸਕੂਲਾਂ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ ਪਰ ਸੂਰਜ ਦੀ ਤਪਸ਼ ਕਾਰਨ ਵਿਦਿਆਰਥੀਆਂ ਦਾ ਸਕੂਲਾਂ ਵਿਚ ਬੇਹੱਦ ਮੰਦਾ ਹਾਲ ਹੋ ਰਿਹਾ ਹੈ। ਗਰਮੀਆਂ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਨੂੰ ਦੋ ਸ਼ਿਫਟ ’ਚ ਲਗਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ ਜਿਸ ਵਿਚ ਪਹਿਲੀ ਸ਼ਿਫਟ ਸਵੇਰੇ 7 ਵਜੇ ਤੋਂ 10 ਵਜੇ ਤੱਕ ਜਦਕਿ ਦੂਸਰੀ ਸ਼ਿਫਟ ਸਵੇਰੇ ਸਵਾ 10 ਵਜੇ ਤੋਂ ਬਾਅਦ ਦੁਪਹਿਰ ਸਵਾ 1 ਵਜੇ ਤੱਕ ਕੀਤੀ ਗਈ। ਇਸ ਤੋਂ ਇਲਾਵਾ ਸਕੂਲ ਮੁਖੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਸਵੇਰ ਦੀ ਪ੍ਰਾਥਨਾ ਸਭਾ ਛਾਂ ਦੇ ਹੇਠਾਂ ਕਰਵਾਈ ਜਾਵੇ ਅਤੇ ਵਿਦਿਆਰਥੀਆਂ ਦੇ ਪੀਣ ਵਾਲੇ ਪਾਣੀ ਦੇ ਯੋਗ ਪ੍ਰਬੰਧ ਕਰਵਾਏ ਜਾਣ। ਬਿਜਲੀ ਦੇ ਪ੍ਰਬੰਧ ਠੀਕ ਰੱਖੇ ਜਾਣ, ਬੱਚਿਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਲਈ ਸਕੂਲ ਮੁਖੀ ਖੁਦ ਧਿਆਨ ਦੇਣ। ਵਿਦਿਆਰਥੀਆਂ ਨੂੰ ਗਰਮੀ ਦੇ ਬਚਾਅ ਲਈ ਟਿਪਸ ਦਿੱਤੇ ਜਾਣ ਅਤੇ ਗਰਮੀਆਂ ਦੌਰਾਨ ਘਰ ਵਿਚ ਰਹਿਣ ਦੇ ਬਾਰੇ ਜਾਗਰੂਕ ਕੀਤਾ ਜਾਵੇ।

ਇਹ ਵੀ ਪੜ੍ਹੋ : ਭਿਆਨਕ ਗਰਮੀ ਦੇ ਚੱਲਦਿਆਂ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਸਖ਼ਤ ਫ਼ੈਸਲਾ, ਜਾਰੀ ਕੀਤੀ ਐਡਵਾਈਜ਼ਰੀ

PunjabKesari

ਪੰਜਾਬ ‘ਚ ਪਾਰਾ 45 ਡਿਗਰੀ ਨੂੰ ਪਾਰ ਕਰ ਜਾਵੇਗਾ

ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਅੱਜ (20 ਮਈ) ਤਾਪਮਾਨ 45 ਡਿਗਰੀ ਤੋਂ ਪਾਰ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 20 ਡਿਗਰੀ ਰਹੇਗਾ। ਅਗਲੇ ਇੱਕ ਹਫ਼ਤੇ ਤੱਕ ਜ਼ਿਲ੍ਹੇ ਵਿੱਚ ਹੀਟਵੇਵ ਦੇ ਹਾਲਾਤ ਬਣੇ ਰਹਿਣ ਦਾ ਅਨੁਮਾਨ ਹੈ ਅਤੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਤੱਕ ਚਲਾ ਜਾਵੇਗਾ।

ਇਹ ਵੀ ਪੜ੍ਹੋ : ਪਟਿਆਲਾ : ਡਿਗਰੀ ਹੋਣ ਦੀ ਖੁਸ਼ੀ 'ਚ ਰੇਸ ਲਗਾ ਰਹੇ ਮੁੰਡੇ-ਕੁੜੀਆਂ ਨਾਲ ਵਾਪਰਿਆ ਹਾਦਸਾ, 4 ਦੀ ਮੌਤ

ਦੇਸ਼ ਦੇ ਬਾਕੀ ਸੂਬਿਆਂ ‘ਚ ਵੀ ਅਜਿਹਾ ਹੀ ਰਹੇਗਾ ਮੌਸਮ

ਮੌਸਮ ਵਿਭਾਗ ਅਨੁਸਾਰ ਰਾਜਸਥਾਨ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੱਧ ਭਾਰਤ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 2-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ ਭਾਰਤ ਵਿੱਚ ਦੋ ਦਿਨਾਂ ਬਾਅਦ ਤਾਪਮਾਨ ਹੌਲੀ-ਹੌਲੀ ਵਧਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼ ਦੇ ਨਾਲ-ਨਾਲ ਉੱਤਰਾਖੰਡ, ਬਿਹਾਰ, ਪੱਛਮੀ ਬੰਗਾਲ, ਝਾਰਖੰਡ ਅਤੇ ਉੜੀਸਾ ਦੇ ਕਈ ਹਿੱਸਿਆਂ ਵਿੱਚ ਹੀਟ ਵੇਵ ਤੋਂ ਲੈ ਕੇ ਗੰਭੀਰ ਗਰਮੀ ਦੀਆਂ ਸਥਿਤੀਆਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਦਿਲ ਵਲੂੰਧਰਣ ਵਾਲੀ ਘਟਨਾ, ਕਣਕ ਦੇ ਨਾੜ ਨੂੰ ਲੱਗੀ ਅੱਗ ਬੁਝਾਉਂਦਿਆਂ ਜਿਊਂਦਾ ਸੜਿਆ ਕਿਸਾਨ

ਰਾਜਧਾਨੀ ਦਿੱਲੀ ਵਿੱਚ 1 ਜੂਨ ਨੂੰ ਖੁੱਲ੍ਹਣਗੇ ਸਕੂਲ

ਦਿੱਲੀ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲਾਂ ਨੇ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਦਿੱਲੀ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ 11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਗਈਆਂ ਹਨ। ਇਹ ਸਕੂਲ 30 ਜੂਨ ਤੱਕ ਬੰਦ ਰਹਿਣਗੇ। ਹਾਲਾਂਕਿ ਅਧਿਆਪਕਾਂ ਨੂੰ 28 ਅਤੇ 29 ਜੂਨ ਨੂੰ ਸਕੂਲ ਆਉਣਾ ਹੋਵੇਗਾ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News