ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਦੇ ਅਧਿਕਾਰੀਆਂ ਦੇ ਨਾਵਾਂ ਦਾ ਐਲਾਨ

Monday, Aug 14, 2023 - 07:06 PM (IST)

ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਦੇ ਅਧਿਕਾਰੀਆਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਪੁਲਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 77ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ’ਤੇ ਪੰਜਾਬ ਪੁਲਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਪੁਲਸ ਮੈਡਲ (ਪੀਐੱਮਜੀ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਸ ਮੈਡਲ (ਪੀਪੀਐੱਮਡੀਐੱਸ) ਅਤੇ ਸ਼ਾਨਦਾਰ ਸੇਵਾ ਲਈ ਪੁਲਸ ਮੈਡਲ (ਪੀਐੱਮਐੱਮਐੱਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਸਬ-ਇੰਸਪੈਕਟਰ ਹਰਜੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਸਤਨਾਮ ਸਿੰਘ ਨੂੰ ਬਹਾਦਰੀ ਲਈ ਪੁਲਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਜਦੋਂ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏਡੀਜੀਪੀ) ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਚਾਇਤਾਂ ਭੰਗ ਕਰਨ ਤੋਂ ਬਾਅਦ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਜਾਰੀ ਕੀਤੇ ਸਖ਼ਤ ਹੁਕਮ

ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਪੁਲਸ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 14 ਅਧਿਕਾਰੀਆਂ/ਕਰਮਚਾਰੀਆਂ ਵਿਚ ਏ. ਆਈ. ਜੀ. ਸੀ. ਆਈ. ਡੀ. ਜ਼ੋਨਲ ਅੰਮ੍ਰਿਤਸਰ ਕੁਲਜੀਤ ਸਿੰਘ, ਇੰਸਪੈਕਟਰ ਮਨਮੋਹਨ ਸਿੰਘ, ਇੰਸਪੈਕਟਰ ਰਵਿੰਦਰ ਕੁਮਾਰ, ਇੰਸਪੈਕਟਰ ਵਿਜੈ ਕੁਮਾਰ, ਇੰਸਪੈਕਟਰ ਰਾਜਵੰਤ ਸਿੰਘ, ਇੰਸਪੈਕਟਰ ਕੈਲਾਸ਼ ਚੰਦ ਅਤੇ ਇੰਸਪੈਕਟਰ ਪਰਮਜੀਤ ਸਿੰਘ, ਐੱਸ. ਆਈ. ਮਹਿੰਦਰ ਪਾਲ, ਐੱਸ. ਆਈ ਰਾਮ ਸਿੰਘ, ਐੱਸ. ਆਈ ਮੱਖਣ ਸਿੰਘ, ਏ. ਐੱਸ. ਆਈ. ਦਰਸ਼ਨ ਕੁਮਾਰ, ਏ. ਐੱਸ. ਆਈ. ਵਰਿੰਦਰ ਸਿੰਘ, ਏ. ਐੱਸ. ਆਈ ਜਗਦੀਪ ਸਿੰਘ ਅਤੇ ਏ. ਐੱਸ. ਆਈ ਅਨਿਲ ਕੁਮਾਰ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਅਲਰਟ, ਇਸ ਤਾਰੀਖ਼ ਦੀ ਕੀਤੀ ਭਵਿੱਖਬਾਣੀ

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨਾ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News