ਕਿਸਾਨ ਫਿਰ ਕਰਨਗੇ ਰੇਲਾਂ ਦਾ ਚੱਕਾ ਜਾਮ, ਪੜ੍ਹੋ ਕਦੋਂ ਤੇ ਕਿੱਥੇ ਰੋਕੀਆਂ ਜਾਣਗੀਆਂ ਟਰੇਨਾਂ

Monday, Feb 20, 2023 - 01:41 PM (IST)

ਅੰਮ੍ਰਿਤਸਰ (ਦਲਜੀਤ) : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਭਾਰਤ ਮਾਲਾ ਪ੍ਰਾਜੈਕਟ ਤਹਿਤ ਨਿਕਲਣ ਵਾਲੇ ਹਾਈਵੇਅ ਲਈ ਐਕੁਆਇਰ ਜ਼ਮੀਨਾਂ ਦੇ ਇਕਸਾਰ ਤੇ ਵਾਜ਼ਿਬ ਮੁਆਵਜ਼ੇ ਅਤੇ ਹੋਰ ਮੰਗਾਂ ਦੇ ਸਬੰਧ ਵਿਚ 22 ਫਰਵਰੀ ਨੂੰ ਗੁਰਦਾਸਪੁਰ ਵਿਚ ਰੇਲਾਂ ਰੋਕੀਆਂ ਜਾਣਗੀਆਂ। ਸੰਘਰਸ਼ ਕਮੇਟੀ ਦਾ ਕਹਿਣਾ ਹੈ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਆਉਣ ਵਾਲੇ ਨੈਸ਼ਨਲ ਹਾਈਵੇਅ ਲਈ ਐਕਵਾਇਰ ਕੀਤੀ ਜ਼ਮੀਨ ਦਾ ਇਕਸਾਰ ਮੁਆਵਜ਼ਾ, ਗੰਨੇ ਦੇ ਬਕਾਏ, ਕਿਸਾਨ ਅੰਦੋਲਨ ਦੌਰਾਨ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਸਮੇਤ ਹੋਰ ਮੁੱਦਿਆਂ ਸਬੰਧੀ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ

ਕਮੇਟੀ ਵਲੋਂ ਇਸ ਸਬੰਧ ਵਿਚ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿੰਡ ਪੱਧਰੀ ਮੀਟਿੰਗਾਂ ਤੋਂ ਬਾਅਦ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸੱਦ ਕੇ ਮੋਰਚੇ ਵਿਚ ਜਾਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਸਾਂਝੇ ਤੌਰ ’ਤੇ ਕਿਹਾ ਕਿ ਮੋਰਚੇ ਵਿਚ ਸ਼ਮੂਲੀਅਤ ਕਰਨ ਲਈ ਹਜ਼ਾਰਾਂ ਦੀ ਗਿਣਤੀ ਵਿਚ ਟਰਾਲੀਆਂ-ਟਰੈਕਟਰਾਂ ’ਤੇ ਸਵਾਰ ਹੋ ਕੇ ਜਾਣ ਸਬੰਧੀ, ਕਿਸਾਨ ਮਜ਼ਦੂਰ ਤੇ ਬੀਬੀਆਂ ਦੀ ਤਿਆਰੀ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ। 

ਇਹ ਵੀ ਪੜ੍ਹੋ : ਪ੍ਰਿੰਸ ਹੈਰੀ ਦਾ ਕੁਆਰਾਪਣ ਭੰਗ ਕਰਨ ਵਾਲੀ 40 ਸਾਲਾ ਜਨਾਨੀ ਆਈ ਸਾਹਮਣੇ, ਦੱਸੀ 2001 ਦੀ ਘਟਨਾ

ਨੋਟ : ਕਿਸਾਨ ਜਥੇਬੰਦੀ ਦੇ ਇਸ ਐਲਾਨ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News