ਭਲਕੇ ਅੰਮ੍ਰਿਤਸਰ ਦੇ ਸਾਰੇ ਸਕੂਲ-ਕਾਲਜ ਬੰਦ ਕਰਨ ਦਾ ਐਲਾਨ

Tuesday, Aug 26, 2025 - 04:55 PM (IST)

ਭਲਕੇ ਅੰਮ੍ਰਿਤਸਰ ਦੇ ਸਾਰੇ ਸਕੂਲ-ਕਾਲਜ ਬੰਦ ਕਰਨ ਦਾ ਐਲਾਨ

ਅੰਮ੍ਰਿਤਸਰ (ਨੀਰਜ): ਜ਼ਿਲ੍ਹੇ 'ਚ ਲਗਾਤਾਰ ਪੈ ਰਹੀ ਬਰਸਾਤ ਨੂੰ ਵੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਕੱਲ੍ਹ 27 ਅਗਸਤ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਸਕੂਲ, ਕਾਲਜ ਆਦਿ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੌਜੂਦਾ ਸਥਿਤੀ ਦਾ ਵੇਰਵਾ ਦੱਸਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਨੇ ਦੱਸਿਆ ਕਿ ਅਗਲੇ 12 ਘੰਟਿਆਂ ਦੌਰਾਨ ਰਾਵੀ ਦਰਿਆ ਦੇ ਪਾਣੀ ਦੇ ਪੱਧਰ 'ਚ ਵਾਧੇ ਦੀ ਸੰਭਾਵਨਾ ਕਾਰਨ ਅਜਨਾਲਾ ਹਲਕੇ ਦੇ 14 ਪਿੰਡਾਂ ਨੂੰ ਸਾਵਧਾਨੀ ਵਜੋਂ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੀ ਸਥਿਤੀ ਇਸ ਵੇਲੇ ਸਥਿਰ ਹੈ, ਪਰ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ- ਕੱਲ੍ਹ ਵੀ ਗੁਰਦਾਸਪੁਰ 'ਚ ਹੋਵੇਗੀ ਛੁੱਟੀ, ਸਕੂਲ ਤੇ ਕਾਲਜ ਰਹਿਣਗੇ ਬੰਦ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਸਾਤ ਕਾਰਨ ਪੈਦਾ ਹੋਈਆਂ ਸਥਿਤੀਆਂ 'ਤੇ ਨਿਗਰਾਨੀ ਰੱਖ ਰਿਹਾ ਹੈ। ਸਾਰੀਆਂ ਟੀਮਾਂ ਕੰਮ ਕਰ ਰਹੀਆਂ ਹਨ ਅਤੇ 48 ਘੰਟੇ ਦੀ ਮੌਸਮ ਚੇਤਾਵਨੀ ਦੇ ਮੱਦੇਨਜ਼ਰ 24 ਘੰਟੇ ਮੁਸ਼ਤੈਦੀ ਰੱਖੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਕਿਸੇ ਵੀ ਪੁੱਛਗਿੱਛ ਲਈ ਜਾਂ ਹੜ੍ਹ ਨਾਲ ਸਬੰਧਤ ਜਾਣਕਾਰੀ ਦੀ ਰਿਪੋਰਟ ਕਰਨ ਲਈ ਫੋਨ ਨੰਬਰ 0183-2229125 'ਤੇ ਸੰਪਰਕ ਕੀਤਾ ਜਾ ਸਕਦਾ ਹੈ, ਜੋ ਕਿ ਕੰਟਰੋਲ ਰੂਮ ਦਾ ਨੰਬਰ ਹੈ। ਉਨ੍ਹਾਂ ਨੇ ਜ਼ਿਲ੍ਹਾਂ ਵਾਸੀਆਂ ਨੂੰ ਕਿਹਾ ਕਿ ਉਹ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਸੁਚੇਤ ਰਹਿਣ।

ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ਦੀ ਲਪੇਟ 'ਚ ਆਏ 10 ਪਿੰਡ, ਮੰਡਰਾਉਣ ਲੱਗਾ ਹੜ੍ਹ ਦਾ ਖ਼ਤਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News