ਪੰਜਾਬ ਦੀ ਇਹ ਵੱਡੀ ਨਹਿਰ ਬੰਦ ਕਰਨ ਦਾ ਐਲਾਨ
Thursday, Jan 09, 2025 - 06:23 PM (IST)
![ਪੰਜਾਬ ਦੀ ਇਹ ਵੱਡੀ ਨਹਿਰ ਬੰਦ ਕਰਨ ਦਾ ਐਲਾਨ](https://static.jagbani.com/multimedia/2025_1image_18_23_088448273canalsss.jpg)
ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਜ਼ਰੂਰੀ ਕੰਮਾਂ ਦੇ ਮੱਦੇਨਜ਼ਰ ਸਰਹੰਦ ਫ਼ੀਡਰ ਕੈਨਾਲ ਨੂੰ 32 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹੰਦ ਫ਼ੀਡਰ ਦੀ ਰੀਲਾਈਨਿੰਗ ਦਾ ਕੰਮ ਕਰਾਉਣ ਲਈ ਕੈਨਾਲ ਨੂੰ 10 ਜਨਵਰੀ ਤੋਂ 10 ਫ਼ਰਵਰੀ, 2025 (ਦੋਵੇਂ ਦਿਨ ਸ਼ਾਮਲ) ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੈਨੇਡੇ ਪਹੁੰਚਦੇ ਹੀ ਨੌਜਵਾਨ ਨੂੰ ਲੱਖਾਂ ਰੁਪਏ ਲਾ ਕੇ ਭੇਜੀ ਪਤਨੀ ਨੇ ਦਿੱਤਾ ਧੋਖਾ, ਮੁੰਡੇ ਦੀ ਹੋ ਗਈ ਮੌਤ
ਉਨ੍ਹਾਂ ਦੱਸਿਆ ਕਿ ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e