ਅਨੂਪ ਪਾਠਕ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਮੌਤ ਤੋਂ ਪਹਿਲਾਂ ਦੀ ਸਾਹਮਣੇ ਆਈ ਵੀਡੀਓ ਨਾਲ ਉੱਡੇ ਪਰਿਵਾਰ ਦੇ ਹੋਸ਼
Friday, Oct 22, 2021 - 05:19 PM (IST)
ਜਲੰਧਰ (ਰਮਨ)- ਪੱਕਾ ਬਾਗ ਸਥਿਤ ਕੌਂਸਲਰ ਰਾਧਿਕਾ ਪਾਠਕ ਦੇ ਪਤੀ ਅਨੂਪ ਪਾਠਕ ਸੁਸਾਈਡ ਮਾਮਲੇ ਵਿਚ ਲਗਭਗ ਇਕ ਮਹੀਨੇ ਬਾਅਦ ਨਵਾਂ ਮੋੜ ਆ ਗਿਆ ਹੈ। ਪਰਿਵਾਰਕ ਮੈਂਬਰਾਂ ਨੂੰ ਅਨੂਪ ਪਾਠਕ ਦੇ ਮੋਬਾਇਲ ਵਿਚੋਂ ਸੁਸਾਈਡ ਕਰਨ ਤੋਂ ਪਹਿਲਾਂ ਦੀ ਵੀਡੀਓ ਮਿਲੀ ਹੈ, ਜਿਸ ਵਿਚ ਉਹ ਸਾਫ਼ ਦੱਸ ਰਹੇ ਹਨ ਕਿ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ, ਜਿਨ੍ਹਾਂ ਨੇ ਉਨ੍ਹਾਂ ’ਤੇ ਗੋਲ਼ੀ ਵੀ ਚਲਾਈ ਸੀ। ਇਹ ਵੀ ਕਿਹਾ ਹੈ ਕਿ ਹੈ ਕਿ ਅਨੂਪ ਪਾਠਕ 'ਤੇ ਜਾਨਲੇਵਾ ਹਮਲਾ ਵੀ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦਾ ਸਿਰਫ਼ ਹੱਥ ਨਾਲ ਲਿਖਿਆ ਹੋਇਆ ਸੁਸਾਈਡ ਨੋਟ ਹੀ ਮਿਲਿਆ ਸੀ, ਜਿਸ ਵਿਚ ਵੀਡੀਓ ਵਾਲੀਆਂ ਸਾਰੀਆਂ ਗੱਲਾਂ ਬਿਆਨ ਕੀਤੀਆਂ ਹਨ।
ਇਹ ਵੀ ਪੜ੍ਹੋ: ਹਰੀਸ਼ ਰਾਵਤ ਦੀ ਕੈਪਟਨ ਨੂੰ ਦੋ ਟੁੱਕ, ਕਿਹਾ-ਭਾਜਪਾ ਨਾਲ ਹੱਥ ਮਿਲਾਇਆ ਤਾਂ ਸਨਮਾਨ ਗੁਆ ਦੇਣਗੇ ਅਮਰਿੰਦਰ ਸਿੰਘ
ਜਾਣਕਾਰੀ ਦਿੰਦਿਆਂ ਨੂੰ ਪਾਠਕ ਦੇ ਪੁੱਤਰ ਕਰਨ ਪਾਠਕ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੀਆਂ ਪੁਰਾਣੀਆਂ ਤਸਵੀਰਾਂ ਲੱਭ ਰਹੇ ਸਨ ਤਾਂ ਉਨ੍ਹਾਂ ਦੇ ਹੱਥ ਇਹ ਵੀਡੀਓ ਲੱਗ ਗਈ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਥਾਣਾ 4 ਦੀ ਪੁਲਸ ਨੇ 28 ਸਤੰਬਰ ਨੂੰ ਤਿੰਨ ਲੋਕਾਂ ਇੰਦਰਜੀਤ ਚੌਧਰੀ, ਅਮਰੀਕ ਸੰਧੂ ਅਤੇ ਰਵਿੰਦਰ ਸਿੰਘ ਸਮੇਤ ਹੋਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ ਪਰ ਪੁਲਸ ਨੇ ਲਗਭਗ ਇਕ ਮਹੀਨਾ ਬੀਤਣ ਦੇ ਬਾਵਜੂਦ ਕਿਸੇ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ ਹੈ, ਉਲਟਾ ਪੁਲਸ ਉਨ੍ਹਾਂ ਦਾ ਸਾਥ ਦੇ ਰਹੀ ਹੈ।
ਹੁਣ ਵੀਡੀਓ ਆਉਣ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਉਸ ਦੇ ਪਿਤਾ ਨੂੰ ਤੰਗ ਕੀਤਾ ਜਾ ਰਿਹਾ ਸੀ। ਆਪਣੇ ਪਿਤਾ ਨੂੰ ਇਨਸਾਫ਼ ਦਿਵਾਉਣ ਲਈ ਉਹ ਜਲਦ ਹਾਈ ਕੋਰਟ ਵਿਚ ਜਾਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਮੁਲਜ਼ਮ ਇੰਦਰਜੀਤ ਸਿੰਘ, ਅਮਰੀਕ ਸੰਧੂ ਅਤੇ ਰਵਿੰਦਰ ਸਿੰਘ ਅਜੇ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਹਨ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਦਾ ਕੈਪਟਨ ’ਤੇ ਵੱਡਾ ਹਮਲਾ, ਕਿਹਾ-3 ਕਾਲੇ ਖੇਤੀ ਕਾਨੂੰਨਾਂ ਦੇ ਨਿਰਮਾਤਾ ਨੇ ਅਮਰਿੰਦਰ ਸਿੰਘ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ