ਪੰਜਾਬ 'ਚ ਇਕ ਹੋਰ 'ਆਪ' ਦੇ ਸਰਪੰਚ ਦੀ ਮੌਤ
Sunday, Mar 08, 2026 - 04:48 PM (IST)
ਤਰਨਤਾਰਨ (ਸੰਦੀਪ)- ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਝੁੱਗੀਆਂ ਪੀਰ ਬਖ਼ਸ਼ ਦੇ ਮੌਜੂਦਾ ਸਰਪੰਚ ਅਰਵਿੰਦਰਜੀਤ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅਰਵਿੰਦਰਜੀਤ ਸਿੰਘ ਪੱਟੀ ਤੋਂ ਆਪਣੇ ਪਿੰਡ ਝੁੱਗੀਆਂ ਪੀਰ ਬਖ਼ਸ਼ ਵਾਪਸ ਆ ਰਿਹਾ ਸੀ ਕਿ ਰਸਤੇ ਵਿੱਚ ਉਨ੍ਹਾਂ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ
ਅਰਵਿੰਦਰਜੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਅਰਵਿੰਦਰਜੀਤ ਸਿੰਘ ਆਪਣੇ ਘਰ ਵਿੱਚ ਇਕੱਲੇ ਕਮਾਉਣ ਵਾਲਾ ਸੀ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਿਆ ਹੈ। ਅਰਵਿੰਦਰਜੀਤ ਸਿੰਘ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਉਨ੍ਹਾਂ ਦੇ ਪਿੰਡ ਝੁੱਗੀਆਂ ਪੀਰ ਬਖ਼ਸ਼ ਵਿਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
