ਜਲੰਧਰ ਵਿਖੇ ਯੂ-ਟਿਊਬਰ ਦੇ ਘਰ ’ਤੇ ਹੋਏ ਹਮਲੇ ਦੇ ਮਾਮਲੇ ’ਚ ਵੱਡੀ ਅਪਟੇਡ ਆਈ ਸਾਹਮਣੇ
Monday, Mar 31, 2025 - 10:49 AM (IST)

ਚੰਡੀਗੜ੍ਹ/ਮੋਹਾਲੀ/ਜਲੰਧਰ (ਰਮਨਜੀਤ, ਸੰਦੀਪ, ਧਵਨ, ਸੁਨੀਲ)- ਜਲੰਧਰ ਦੇ ਪਿੰਡ ਰਾਏਪੁਰ ਰਸੂਲਪੁਰ’ਚ ਯੂ-ਟਿਊਬਰ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਰੋਜਰ ਸੰਧੂ ਦੇ ਘਰ ’ਤੇ ਹਮਲੇ ਦੇ ਮਾਮਲੇ ’ਚ ਸੱਤਵੇਂ ਮੁਲਜ਼ਮ ਨੂੰ ਪੰਜਾਬ ਪੁਲਸ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਸ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਜਲੰਧਰ ਦੇ ਪਿੰਡ ਅਲੀਚੱਕ ਵਾਸੀ ਮਨਿੰਦਰ ਉਰਫ਼ ਬੌਬੀ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ: ਲਓ ਜੀ ਲੱਗ ਗਈਆਂ ਮੌਜਾਂ! ਪੰਜਾਬ 'ਚ ਫਿਰ ਦੋ ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ
ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮਨਿੰਦਰ ਨੇ ਹਥਿਆਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਮੁਲਜ਼ਮ ਰੋਹਿਤ ਬਸਰਾ ਨੂੰ ਸੌਂਪਿਆ ਸੀ, ਜਿਸ ਨੇ ਅੱਗੇ 8 ਮਾਰਚ ਨੂੰ ਜੰਡੂ ਸਿੰਘਾ ’ਚ ਅੰਮ੍ਰਿਤਪ੍ਰੀਤ ਅਤੇ ਧੀਰਜ ਨੂੰ ਹਥਿਆਰ ਮੁਹੱਈਆ ਕਰਵਾਏ। ਗ੍ਰਿਫ਼ਤਾਰ ਮੁਲਜ਼ਮ ਮਨਿੰਦਰ ਖ਼ਿਲਾਫ਼ ਅਸਲਾ ਐਕਟ ਤਹਿਤ ਕਈ ਮਾਮਲੇ ਦਰਜ ਹਨ।
ਜਲੰਧਰ ਦੀ ਪਾਰਕ 'ਚ ਜ਼ਬਰਦਸਤ ਧਮਾਕਾ ! ਤੀਜੀ ਜਮਾਤ ਦੇ ਵਿਦਿਆਰਥੀ 'ਤੇ ਡਿੱਗੀ ਬਿਜਲੀ, ਫਿਰ...
ਜਲੰਧਰ ਦਿਹਾਤੀ ਪੁਲਸ ਵਲੋਂ ਇਸ ਮਾਮਲੇ ’ਚ ਸ਼ਾਮਲ 6 ਮੁਲਜ਼ਮਾਂ ਅੰਮ੍ਰਿਤਪ੍ਰੀਤ ਸਿੰਘ ਉਰਫ਼ ਸੁੱਖਾ, ਹਾਰਦਿਕ ਕੰਬੋਜ, ਧੀਰਜ ਕੁਮਾਰ, ਸੰਤੋਸ਼ ਕੁਮਾਰ ਉਰਫ਼ ਪਾਂਡੇ, ਲਕਸ਼ਮੀ ਤੇ ਰੋਹਿਤ ਬਸਰਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ। ਪੁਲਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਇਕ ਹੱਥਗੋਲਾ, ਗੋਲਾ ਬਾਰੂਦ, ਦੋ .32 ਬੋਰ ਦੇ ਪਿਸਤੌਲ ਅਤੇ 3 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਐੱਸ. ਐੱਸ. ਪੀ. ਜਲੰਧਰ ਦਿਹਾਤੀ ਗੁਰਮੀਤ ਸਿੰਘ ਨੇ ਕਿਹਾ ਕਿ ਸੂਚਨਾ ਮਿਲੀ ਕਿ ਮੁਲਜ਼ਮ ਮਨਿੰਦਰ ਚੰਡੀਗੜ੍ਹ ਹਵਾਈ ਅੱਡੇ ’ਤੇ ਪਹੁੰਚ ਸਕਦਾ ਹੈ। ਜਲੰਧਰ ਦਿਹਾਤੀ ਤੋਂ ਪੁਲਸ ਟੀਮਾਂ ਨੂੰ ਤੁਰੰਤ ਚੰਡੀਗੜ੍ਹ ਭੇਜਿਆ ਗਿਆ ਤੇ ਉਸ ਦੇ ਪਹੁੰਚਣ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਘਾਤਕ ਸਾਬਤ ਹੋ ਸਕਦੀ ਗਰਮੀ, ਐਡਵਾਈਜ਼ਰੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e