ਮਾਨਵੀ ਕਤਲ ਕੇਸ ''ਚ ਇਕ ਹੋਰ ਮੁਲਜ਼ਮ ਕਾਬੂ
Tuesday, Feb 18, 2025 - 03:45 PM (IST)

ਲੁਧਿਆਣਾ (ਰਾਜ): ਮਾਨਵੀ ਕਤਲ ਕੇਸ ਵਿਚ ਪੁਲਸ ਨੇ ਪਤੀ ਤੇ ਪ੍ਰੇਮਿਕਾ ਸਮੇਤ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿਚ ਕਾਬੂ ਕੀਤੇ ਗਏ ਮੁਲਜ਼ਮਾਂ ਦਾ ਇਕ ਹੋਰ ਸਾਥੀ ਫ਼ਰਾਰ ਚੱਲ ਰਿਹਾ ਸੀ। ਪਰ ਸੂਤਰਾਂ ਮੁਤਾਬਕ ਪੁਲਸ ਨੇ ਦੇਰ ਰਾਤ ਨੂੰ ਹੀ ਉਸ ਨੂੰ ਵੀ ਕਾਬੂ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ
ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਦੱਸੀ ਜਾ ਰਹੀ ਹੈ। ਹਾਲਾਂਕਿ ਅਜੇ ਤਕ ਕਿਸੇ ਵੀ ਪੁਲਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਦੱਸ ਦਈਏ ਕਿ ਅਨੋਖ ਮਿੱਤਲ ਵੱਲੋਂ ਪ੍ਰੇਮ ਸਬੰਧਾਂ ਦੇ ਕਾਰਨ ਆਪਣੀ ਪਤਨੀ ਮਾਨਵੀ ਮਿੱਤਲ ਦਾ ਕਤਲ ਕਰਵਾਇਆ ਸੀ ਤੇ ਫ਼ਿਰ ਝੂਠੀ ਕਹਾਣੀ ਘੜ ਕੇ ਪੁਲਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8