ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਹੋਰ ਐਕਸ਼ਨ! ਸ਼ਿਕਾਇਤ ਤੋਂ ਬਾਅਦ ਮਹਿਲਾ ਰਜਿਸਟਰੀ ਕਲਰਕ ਸਸਪੈਂਡ
Sunday, Jul 06, 2025 - 08:52 PM (IST)

ਗੁਰਦਾਸਪੁਰ (ਗੁਰਪ੍ਰੀਤ) : ਪੰਜਾਬ ’ਚ ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁਧ ਛੇੜੀ ਮੁਹਿਮ ਦੇ ਤਹਿਤ ਸਖਤ ਕਾਰਵਾਈ ਕਰਦਿਆਂ ਫਤਹਿਗੜ੍ਹ ਚੂੜੀਆਂ ਤਹਿਸੀਲ ਦੀ ਮਹਿਲਾ ਰਜਿਸਟ੍ਰੀ ਕਲਰਕ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਫਤਹਿਗੜ੍ਹ ਚੂੜੀਆਂ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਅਤੇ ਲੋਕ ਸਭਾ ਹਲਕਾ ਇੰਚਾਰਜ ਰਾਜੀਵ ਸ਼ਰਮਾ ਵੱਲੋਂ ਫਤਹਿਗੜ੍ਹ ਚੂੜੀਆਂ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਫਤਹਿਗੜ੍ਹ ਚੂੜੀਆਂ ਤਹਿਸੀਲ ’ਚ ਭ੍ਰਿਸ਼ਟਾਚਾਰ ਤੇ ਐੱਨਓਸੀ ਨੂੰ ਲੈ ਕੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਦੀਆਂ ਵੱਖ-ਵੱਖ ਚੈਨਲਾਂ ਅਤੇ ਅਖਬਾਰਾਂ ’ਚ ਖਬਰਾਂ ਨਸ਼ਰ ਹੋਈਆਂ ਸਨ ਅਤੇ ਇਹ ਸਾਰਾ ਮਾਮਲਾ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਧਿਆਨ ਵਿਚ ਲਿਆਂਦਾ ਸੀ ਜਿਨ੍ਹਾਂ ਵੱਲੋਂ ਕਾਰਵਾਈ ਕਰਦਿਆਂ ਫਤਹਿਗੜ ਚੂੜੀਆਂ ਤਹਿਸੀਲ ਦੀ ਮਹਿਲਾ ਕਲਰਕ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਮੌਕੇ ਜੋਬਨ ਰੰਧਾਵਾ ਨੇ ਭ੍ਰਿਸ਼ਟ ਅਫਸਰਾਂ, ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਸੁਧਰ ਜਾਣ ਨਹੀਂ ਤੇ ਉਨਾਂ ਵਿਰੁਧ ਵੀ ਕਾਰਵਾਈ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e