ਪੰਜਾਬ ਦਾ ਇਕ ਹੋਰ ਅਗਨੀਵੀਰ ਹੋਇਆ ਸ਼ਹੀਦ, 6 ਭੈਣਾਂ ਦਾ ਇਕਲੌਤਾ ਭਰਾ ਸੀ ਅਜੈ ਸਿੰਘ

01/19/2024 6:25:54 AM

ਖੰਨਾ/ਮਲੌਦ (ਬਿਪਨ/ਇਕਬਾਲ) - ਮਲੌਦ ਦੇ ਨਜ਼ਦੀਕ ਪੈਂਦੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਇਕ ਐੱਸ. ਸੀ (ਦੁਆਬੀਆ) ਪਰਿਵਾਰ ਦੇ ਇਕਲੌਤੇ ਪੁੱਤਰ ਫੌਜ ਦੇ ਅਗਨੀਵੀਰ ਅਜੈ ਸਿੰਘ ਪੁੱਤਰ ਚਰਨਜੀਤ ਸਿੰਘ ਕਾਲਾ ਦੀ ਅੱਜ ਜੰਮੂ ਕਸ਼ਮੀਰ ਦੇ ਨੌਸ਼ਹਿਰਾ ਬਾਰਡਰ ‘ਤੇ ਬਰੂਦੀ ਸੁਰੰਗ ਦੇ ਫਟਣ ਨਾਲ ਸ਼ਹੀਦ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਅਗਨੀਵੀਰ ਸਕੀਮ ਦੀ ਪਹਿਲੀ ਭਰਤੀ ਦੌਰਾਨ ਜਨਵਰੀ 2023 ਵਿਚ ਦੇਸ਼ ਦੀ ਸੇਵਾ ਲਈ ਗਿਆ ਅਜੇ ਸਿੰਘ ਹਾਲੀਂ ਛੇ ਮਹੀਨੇ ਪਹਿਲਾਂ ਆਪਣੀ ਪਹਿਲੀ ਛੁੱਟੀ ਕੱਟ ਕੇ ਗਿਆ ਸੀ ਆਪਣੇ ਪਰਿਵਾਰ ਤੋਂ ਇਲਾਵਾ ਦੋਸਤਾਂ ਮਿੱਤਰਾਂ ਨੂੰ ਹੁਣ ਤੱਕ ਦੀ ਨੌਕਰੀ ਦੌਰਾਨ ਕੀਤੀਆਂ ਸ਼ਲਾਘਾਯੋਗ ਪ੍ਰਾਪਤੀਆਂ ਬਾਰੇ ਦੱਸਦਾ ਨਹੀਂ ਥਕਦਾ ਸੀ। ਅਜੈ ਸਿੰਘ 6 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 4 ਭੈਣਾਂ ਵਿਆਹੀਆਂ ਹੋਈਆਂ ਹਨ ਅਤੇ 2 ਕੁਆਰੀਆਂ ਹਨ ਅਤੇ ਆਪ ਵੀ ਅਜੇ ਕੁਆਰਾ ਸੀ।

ਇਹ ਖ਼ਬਰ ਵੀ ਪੜ੍ਹੋ - 'ਆਪ' ਨਾਲ ਗਠਜੋੜ ਨੂੰ ਲੈ ਕੇ ਬਦਲੇ MP ਰਵਨੀਤ ਸਿੰਘ ਬਿੱਟੂ ਦੇ ਬੋਲ! ਕਹਿ ਦਿੱਤੀਆਂ ਇਹ ਗੱਲਾਂ

ਭਾਵੇਂ ਪ੍ਰਸ਼ਾਸਨ ਵੱਲੋਂ ਇਸ ਸਬੰਧ ਵਿਚ ਰਸਮੀ ਜਾਣਕਾਰੀ ਹਾਲੀਂ ਦਿੱਤੀ ਜਾਣੀ ਹੈ ਪਰ ਸੂਤਰ ਦੱਸਦੇ ਹਨ ਕਿ ਅਜੈ ਸਿੰਘ ਆਪਣੇ ਦੋ ਸਾਥੀਆਂ ਸੂਬੇਦਾਰ ਧਰਮਿੰਦਰ ਸਿੰਘ ਅਤੇ ਸਿਪਾਹੀ ਬਲਵੰਤ ਸਿੰਘ ਸਮੇਤ ਰਜੌਰੀ ਜਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿਖੇ ਰੁਟੀਨ ਗਸ਼ਤ ‘ਤੇ ਜਾ ਰਿਹਾ ਸੀ ਕਿ ਜ਼ਮੀਨ ਹੇਠ ਲਗਾਈ ਗਈ ਇਕ ਬਰੂਦੀ ਸੁਰੰਗ ਫਟਣ ਨਾਲ ਤਿੰਨੋਂ ਜਣੇ ਜਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਊਧਮਪੁਰ ਦੇ ਬੇਸ ਕੈਂਪ ਹਸਪਤਾਲ ਵਿਖੇ ਲਿਆਉਣ ਤੋਂ ਬਾਅਦ ਅਜੈ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌਤ

ਸ਼ਹੀਦ ਅਜੈ ਸਿੰਘ ਦੇ ਪਿਤਾ ਚਰਨਜੀਤ ਸਿੰਘ ਕਾਲਾ ਅਤੇ ਪਰਿਵਾਰ ਨੂੰ ਦੇਰ ਸ਼ਾਮ ਜਾਣਕਾਰੀ ਮਿਲਣ ਤੋਂ ਬਾਦ ਪਰਿਵਾਰ ਸਦਮੇ ਵਿਚ ਹੈ। ਸੈਨਿਕ ਭਲਾਈ ਬੋਰਡ ਰਾਹੀਂ ਸ਼ੁੱਕਰਵਾਰ ਨੂੰ ਸ਼ਹੀਦ ਦੀ ਮ੍ਰਿਤਕ ਦੇਹ ਆਉਣ ਤੋਂ ਬਾਅਦ ਸਰਕਾਰੀ ਰਸਮਾਂ ਅਨੁਸਾਰ ਸਸਕਾਰ ਪਿੰਡ ਵਿਖੇ ਕੀਤਾ ਜਾਵੇਗਾ। ਖ਼ਬਰ ਲਿਖਣ ਤੱਕ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਸ਼ਹੀਦ ਪਰਿਵਾਰ ਦੇ ਘਰ ਨਹੀਂ ਸੀ ਪਹੁੰਚਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra