ਗੰਨੇ ਦਾ ਭਾਅ ਵਧਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਐਲਾਨ

Friday, Dec 01, 2023 - 06:28 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਵਿਚ ਗੰਨੇ ਦਾ ਭਾਅ 11 ਰੁਪਏ ਵਧਾਉਣ ਤੋਂ ਬਾਅਦ ਇਕ ਹੋਰ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਕੱਲ ਮਿਤੀ 2 ਦਸੰਬਰ ਨੂੰ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਸ਼ੂਗਰ ਮਿਲਾਂ ਨਵੇਂ ਰੇਟ ਮੁਤਾਬਕ ਚੱਲ ਪੈਣਗੀਆਂ। ਦਰਅਸਲ ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਕਿਸਾਨ ਖੁਸ਼ ਨਹੀਂ ਹਨ ਅਤੇ ਕਿਸਾਨਾਂ ਨੇ ਆਖਿਆ ਕਿ ਮੁੱਖ ਮੰਤਰੀ ਵਲੋਂ 14 ਰੁਪਏ ਭਾਅ ਵਧਾਉਣ ਦੀ ਗੱਲ ਆਖੀ ਗਈ ਸੀ ਪਰ ਇਹ ਭਾਅ ਸਿਰਫ 11 ਰੁਪਏ ਵਧਾਇਆ ਗਿਆ ਹੈ, ਜਦਕਿ ਇਸ ਐਲਾਨ ਵਿਚ ਕੋਈ ਗੰਨਾ ਮਿਲ ਚਲਾਉਣ ਦੀ ਗੱਲ ਨਹੀਂ ਆਖੀ ਗਈ ਹੈ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੰਨੇ ਦਾ ਭਾਅ ਵਧਾਉਣ ਤੋਂ ਬਾਅਦ ਕਿਸਾਨਾਂ ਵੱਲੋਂ ਮੁੜ ਸੜਕਾਂ ’ਤੇ ਉਤਰਨ ਦਾ ਐਲਾਨ

ਕਿਸਾਨਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਕੁੱਝ ਸਮੇਂ ਪਹਿਲਾਂ ਆਖਿਆ ਸੀ ਕਿ ਗੰਨਾ ਮਿਲਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਪਰ ਇਸ ਦੇ ਬਾਵਜੂਦ ਕਿਸਾਨਾਂ ਦੀ ਮੰਗ ਨਹੀਂ ਮੰਨੀ ਗਈ ਹੈ। ਇਸ ਦਰਮਿਆਨ ਮੁੱਖ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਸ਼ੂਗਰ ਮਿਲਾਂ ਨਵੇਂ ਰੇਟ ਮੁਤਾਬਕ 2 ਦਸੰਬਰ ਤੋਂ ਚੱਲ ਪੈਣਗੀਆਂ। ਇਸ ਨਾਲ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਫਾਇਦਾ ਹੋਵੇਗਾ। 

ਇਹ ਵੀ ਪੜ੍ਹੋ : ਸਖ਼ਤ ਫ਼ੈਸਲਾ, ਹੁਣ ਇਨ੍ਹਾਂ ਵਾਹਨਾਂ ਨੂੰ ਪੰਪਾਂ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News