ਥਾਣਾ ਸਦਰ ਮੋਗਾ ’ਤੇ ਗ੍ਰਨੇਡ ਸੁੱਟਣ ਦੇ ਮਾਮਲੇ ’ਚ ਇਕ ਹੋਰ ਕਾਬੂ, ਰੇਲਗੱਡੀ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਦੋਸ਼

Sunday, Sep 06, 2026 - 11:25 PM (IST)

ਥਾਣਾ ਸਦਰ ਮੋਗਾ ’ਤੇ ਗ੍ਰਨੇਡ ਸੁੱਟਣ ਦੇ ਮਾਮਲੇ ’ਚ ਇਕ ਹੋਰ ਕਾਬੂ, ਰੇਲਗੱਡੀ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਦੋਸ਼

ਮੋਗਾ (ਆਜ਼ਾਦ)-ਮੋਗਾ ਪੁਲਸ ਨੇ 8 ਜੁਲਾਈ ਨੂੰ ਥਾਣਾ ਸਦਰ ਮੋਗਾ ’ਤੇ ਹੈਂਡ ਗ੍ਰਨੇਡ ਸੁੱਟਣ ਦੇ ਮਾਮਲੇ ਵਿਚ ਇਕ ਹੋਰ ਕਥਿਤ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੁਲਸ ਅਨੁਸਾਰ ਇਸ ਮਾਮਲੇ ਵਿਚ ਪਹਿਲਾਂ ਹੀ 18 ਵਿਅਕਤੀਆਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ। ਜ਼ਿਲਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਸ ਵੱਲੋਂ ਆਈ. ਡੀ. ਬਣਾਉਣ ਨਾਲ ਸਬੰਧਤ ਸਮੱਗਰੀ, ਇਲੈਕਟ੍ਰਾਨਿਕ ਡੈਟੋਨੇਟਰ, 9 ਐੱਮ. ਐੱਮ. ਬਲਾਕ ਪਿਸਤੌਲ, ਮੈਗਜ਼ੀਨ ਅਤੇ ਕਥਿਤ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਜਾ ਚੁੱਕਾ ਹੈ।

ਪੁਲਸ ਅਨੁਸਾਰ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਥਿਤ ਮੁਲਜ਼ਮਾਂ ਵੱਲੋਂ ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ਵਿਚ ਆਈ. ਡੀ. ਲਗਾ ਕੇ ਧਮਾਕਾ ਕਰਨ ਦੀ ਯੋਜਨਾ ਬਣਾਈ ਗਈ ਸੀ। ਇਸ ਮਾਮਲੇ ਵਿਚ ਥਾਣਾ ਸਦਰ ਦੇ ਮੁਖੀ ਥਾਣੇਦਾਰ ਗੁਰਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਮੱਖੂ ਵਾਸੀ ਰਣਜੀਤ ਸਿੰਘ ਨੂੰ ਕਾਬੂ ਕੀਤਾ। ਪੁਲਸ ਨੇ ਕਥਿਤ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ 8 ਸਤੰਬਰ ਤੱਕ ਪੁਲਸ ਰਿਮਾਂਡ ਹਾਸਲ ਕੀਤਾ ਹੈ। ਪੁਲਸ ਵੱਲੋਂ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਜਾਂਚ ਦੌਰਾਨ ਯੂ. ਕੇ. ਵਿਚ ਰਹਿੰਦੇ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ ਦਾ ਨਾਂ ਕਥਿਤ ਤੌਰ ’ਤੇ ਇਸ ਨੈੱਟਵਰਕ ਦੇ ਮੁਖ ਸਾਜ਼ਿਸ਼ਕਰਤਾ ਵਜੋਂ ਸਾਹਮਣੇ ਆਇਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News