ਅੰਮ੍ਰਿਤਪਾਲ ਦੇ ਇਕ ਹੋਰ ਸਾਥੀ ਨੂੰ ਅਜਨਾਲਾ ਅਦਾਲਤ ’ਚ ਕੀਤਾ ਗਿਆ ਪੇਸ਼

Sunday, Mar 26, 2023 - 09:27 PM (IST)

ਅੰਮ੍ਰਿਤਪਾਲ ਦੇ ਇਕ ਹੋਰ ਸਾਥੀ ਨੂੰ ਅਜਨਾਲਾ ਅਦਾਲਤ ’ਚ ਕੀਤਾ ਗਿਆ ਪੇਸ਼

ਅਜਨਾਲਾ (ਗੁਰਜੰਟ)-ਅਜਨਾਲਾ ਪੁਲਸ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖਿਲਾਫ਼ ਦਰਜ ਕੀਤੇ ਮਾਮਲੇ ’ਚ ਸ਼ਾਮਲ ਅੱਜ ਇਕ ਹੋਰ ਵਿਅਕਤੀ ਨੂੰ ਭਾਰੀ ਪੁਲਸ ਫੋਰਸ ਅਤੇ ਸੀ. ਆਰ. ਪੀ. ਦੀ ਸੁਰੱਖਿਆ ਹੇਠ ਅਜਨਾਲਾ ਦੀ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਸ ਦਾ ਮਾਣਯੋਗ ਅਦਾਲਤ ਵੱਲੋਂ 29 ਮਾਰਚ ਤੱਕ ਪੁਲਸ ਰਿਮਾਂਡ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਭਾਰਤ ਦੀ ਗੋਲਡਨ ਹੈਟ੍ਰਿਕ, ਨਿਖਤ ਜ਼ਰੀਨ ਨੇ ਜਿੱਤਿਆ ਸੋਨ ਤਮਗਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਰਿਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਜਨਾਲਾ ਥਾਣੇ ’ਚ ਦਰਜ ਐੱਫ. ਆਈ. ਆਰ. ਨੰਬਰ 39 ਜੇ ਸ਼ਾਮਲ ਅੰਮ੍ਰਿਤਪਾਲ ਸਿੰਘ ਦੇ ਸਾਥੀ ਈਸ਼ਵਰ ਸਿੰਘ ਪੁੱਤਰ ਸੁਲਤਾਨ ਸਿੰਘ ਮਾਨੂੰਪੁਰ ਲੁਧਿਆਣਾ ਨੂੰ ਅੱਜ ਪੁਲਸ ਪ੍ਰਸ਼ਾਸਨ ਵੱਲੋਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਮਾਣਯੋਗ ਅਦਾਲਤ ਵੱਲੋਂ 29 ਮਾਰਚ ਤੱਕ ਪੁਲਸ ਰਿਮਾਂਡ ’ਤੇ ਭੇਜਿਆ ਗਿਆ ਹੈ।


author

Manoj

Content Editor

Related News