ਪੰਜਾਬ ਵਿਚ ਫਿਰ ਵਾਪਰਿਆ ਵੱਡਾ ਹਾਦਸਾ, ਤਿੰਨ ਘਰਾਂ ''ਚ ਵਿਛੇ ਸੱਥਰ
Tuesday, Jun 18, 2024 - 06:36 PM (IST)

ਸੁਲਤਾਨਪੁਰ ਲੋਧੀ (ਧੰਜੂ) : ਥਾਣਾ ਤਲਵੰਡੀ ਚੌਧਰੀਆਂ ਦੇ ਅਧੀਨ ਆਉਂਦੇ ਪਿੰਡ ਅਮਰਕੋਟ ਵਿਖੇ ਭਿਆਨਕ ਸੜਕ ਹਾਦਸੇ ਵਿਚ 3 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ 3 ਨੌਜਵਾਨ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਨੌਜਵਾਨਾਂ ਨੂੰ ਨੇੜੇ ਦੇ ਸੀ. ਐੱਚ. ਸੀ. ਟਿੱਬਾ ਵਿਖੇ ਲਿਆਂਦਾ ਗਿਆ। ਜਿੱਥੇ ਮੌਜੂਦ ਡਾਕਟਰ ਨੇ ਤਿੰਨ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਜ਼ਖਮੀ ਨੌਜਵਾਨਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਕਪੂਰਥਲਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਐੱਸ. ਐੱਚ. ਓ ਰਾਜਿੰਦਰ ਸਿੰਘ ਨੇ ਦੱਸਿਆ ਕਿ ਸਕੂਟੀ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਇਹ ਵੱਡਾ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਭਜਨ ਸਿੰਘ, ਚਾਂਦ ਪੁੱਤਰ ਦਰਸ਼ਨ ਵਾਸੀ ਤਲਵੰਡੀ ਚੌਧਰੀਆਂ ਅਤੇ ਸਾਹਿਲ ਪੁੱਤਰ ਕੁਲਦੀਪ ਸਿੰਘ ਵਾਸੀ ਬਿਧੀਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪਟਿਆਲਾ 'ਚ ਦਰਦਨਾਕ ਘਟਨਾ, ਦੋ ਸਾਲਾ ਧੀ ਦੀ ਤੜਫ-ਤੜਫ ਕੇ ਮੌਤ
ਜ਼ਖ਼ਮੀ ਨੌਜਵਾਨ ਜਿਨ੍ਹਾਂ ਵਿਚ ਅਕਾਸ਼ਦੀਪ ਪੁੱਤਰ ਮਹਾਵੀ, ਰਮਨਦੀਪ ਪੁੱਤਰ ਸ਼ਿੰਦਰ ਪਾਲ ਅਤੇ ਲਵਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਬਿਧੀਪੁਰ ਵਜੋਂ ਹੋਈ ਹੈ। ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਐੱਸ. ਐੱਚ. ਓ. ਰਾਜਿੰਦਰ ਸਿੰਘ ਨੇ ਦੱਸਿਆ ਹਾਦਸਾ ਵਾਪਰਨ ਦੇ ਕਾਰਣਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਇਕਲੌਤੇ ਪੁੱਤ ਦੀ ਮੌਤ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8