Thar ਵਾਲੀ ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਖ਼ਿਲਾਫ਼ ਇਕ ਹੋਰ ਵੱਡਾ ACTION (ਵੀਡੀਓ)
Tuesday, May 27, 2025 - 11:29 AM (IST)

ਬਠਿੰਡਾ : ਥਾਰ ਵਾਲੀ ਅਤੇ ਲਗਜ਼ਰੀ ਲਾਈਫ਼ ਦੀ ਸ਼ੌਕੀਨ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ ਉਸ ਦੇ ਖ਼ਿਲਾਫ਼ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਹੁਣ ਉਸ ਦੀ ਪ੍ਰਾਪਰਟੀ ਨੂੰ ਸੀਜ਼ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਸ ਦੇ ਮੋਬਾਇਲ ਫੋਨ, ਪਲਾਟ ਅਤੇ ਥਾਰ ਨੂੰ ਵੀ ਜ਼ਬਤ ਕੀਤੀ ਗਈ ਹੈ। ਉਸ ਦੀ ਕੁੱਲ 1 ਕਰੋੜ, 38 ਲੱਖ ਰੁਪਏ ਦੀ ਪ੍ਰਾਪਰਟੀ ਨੂੰ ਜ਼ਬਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਗਰਮੀਆਂ ਦੇ ਸੀਜ਼ਨ ਦੌਰਾਨ ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
ਇਸ ਸਬੰਧੀ ਪੁਲਸ ਵਲੋਂ ਉਸ ਦੇ ਘਰ ਬਾਹਰ ਪੋਸਟਰ ਚਿਪਕਾ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਪੁਲਸ ਨੇ ਥਾਰ 'ਚੋਂ ਚਿੱਟੇ ਸਮੇਤ ਅਮਨਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਨਵੇਂ ਹੁਕਮ ਜਾਰੀ, ਜ਼ਰੂਰ ਪੜ੍ਹਨ ਮਾਪੇ
ਇਸ ਮਗਰੋਂ ਉਸ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਪਰ ਉਸ ਨੂੰ ਜ਼ਮਾਨਤ ਮਿਲ ਗਈ ਪਰ ਬੀਤੇ ਕੱਲ੍ਹ ਮੁੜ ਵਿਜੀਲੈਂਸ ਵਲੋਂ ਆਮਦਨ ਤੋਂ ਜ਼ਿਆਦਾ ਜਾਇਦਾ ਦੇ ਮਾਮਲੇ 'ਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਫਿਲਹਾਲ ਅਮਨਦੀਪ ਕੌਰ ਦੇ ਬਾਹਰ ਪੁਲਸ ਹੀ ਪੁਲਸ ਨਜ਼ਰ ਆ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8