ਪੰਜਾਬ ਬੰਦ ਦੀ ਕਾਲ ਵਿਚਾਲੇ ਕਿਸਾਨਾਂ ਦਾ ਇਕ ਹੋਰ ਵੱਡਾ ਐਲਾਨ
Saturday, Dec 28, 2024 - 07:18 PM (IST)
ਪਟਿਆਲਾ/ਸਨੌਰ (ਮਨਦੀਪ ਜੋਸਨ)- 30 ਦਸੰਬਰ ਦੀ ਪੰਜਾਬ ਬੰਦ ਦੀ ਕਾਲ ਵਿਚਾਲੇ ਕਿਸਾਨਾਂ ਨੇ ਇਕ ਹੋਰ ਵੱਡਾ ਐਲਾਨ ਕੀਤਾ ਹੈ। ਦਰਅਸਲ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਤੇ ਹਰਿਆਣਾ ‘ਚ ਕਿਸਾਨ ਮਹਾਪੰਚਾਇਤ ਬੁਲਾਉਣ ਦਾ ਸੱਦਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ 9 ਜਨਵਰੀ 2025 ਨੂੰ ਮੋਗਾ, ਪੰਜਾਬ ਅਤੇ ਟੋਹਾਣਾ, ਹਰਿਆਣਾ 'ਚ 4 ਜਨਵਰੀ, 2025 ਨੂੰ ਚੱਲ ਰਹੇ ਸੰਘਰਸ਼ਾਂ ਨੂੰ ਤੇਜ਼ ਕਰਨ ਲਈ ਕਿਸਾਨ ਮਹਾਂਪੰਚਾਇਤ ਆਯੋਜਿਤ ਕਰਨ ਦਾ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚਾ ਦੀ ਕੌਮੀ ਲੀਡਰਸ਼ਿਪ ਵਿੱਚ ਦੋਵੇਂ ਮਹਾਂਪੰਚਾਇਤਾਂ ਸ਼ਾਮਲ ਹੋਣਗੀਆਂ। ਐੱਸ.ਕੇ. ਐੱਮ. ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੋਂ ਸਾਡੀ ਮੰਗ ਨੂੰ ਦੁਹਰਾਉਂਦੇ ਹਾਂ ਕਿ ਐੱਮ. ਐੱਸ. ਪੀ. ਅਤੇ ਕਰਜ਼ਾ ਮੁਆਫ਼ੀ ਸਮੇਤ ਬੁਨਿਆਦੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਕੀਤੀ ਜਾਵੇ। ਪੰਜਾਬ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ।
ਇਹ ਵੀ ਪੜ੍ਹੋ- ਕੜਾਕੇ ਦੀ ਠੰਡ ਦਰਮਿਆਨ ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ, ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
30 ਦੇ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨੇ ਕੀਤੀ ਮੀਟਿੰਗ, ਲਾਈਆਂ ਡਿਊਟੀਆਂ
ਉਥੇ ਹੀ 30 ਦਸੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਲਈ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਨੰਡਾਆਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ’ਚ ਪੰਜਾਬ ਦੇ ਅਹੁਦੇਦਾਰ ਅਤੇ ਸੰਗਰੂਰ, ਪਟਿਆਲਾ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਸਰਗਰਮ ਵਰਕਰ ਸ਼ਾਮਲ ਹੋਏ, ਉੱਥੇ ਕਿਸਾਨ ਜਥੇਬੰਦੀ ਦੇ ਬਜ਼ੁਰਗ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਸਤਨਾਮ ਸਿੰਘ ਬਹਿਰੂ ਨੇ ਚੱਲ ਰਹੇ ਦੇਸ਼ ਵਿਆਪਕ ਕਿਸਾਨ ਅੰਦੋਲਨ ਦੀ ਸੰਖੇਪ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਕਿ ਅੱਜ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਖਨੌਰੀ ਅਤੇ ਸ਼ੰਭੂ ਬਾਰਡਰ ਦੀ ਅਗਵਾਈ ਕਰ ਰਹੇ ਪ੍ਰਮੁੱਖ ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਦੀ ਚੁੱਪ ਤੋੜਣ ਅਤੇ ਕਿਸਾਨ ਸੰਘਰਸ਼ ਨੂੰ ਤਾਕਤਵਰ ਬਣਾਉਣ ਲਈ, ਜੋ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ, ਉਸ ਨੂੰ ਕਾਮਯਾਬ ਕਰਨ ਲਈ ਸ਼ਹਿਰਾਂ ਕਸਬਿਆਂ ’ਚ ਕਾਫ਼ਲਾ ਬਣਾ ਕੇ ਕਾਰੋਬਾਰੀਆਂ ਨੂੰ ਪੰਜਾਬ ਬੰਦ ਦੀ ਕਾਲ ’ਤੇ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਅੱਜ ਖਨੌਰੀ ਬਾਰਡਰ 'ਤੇ ਕੀਤੀ ਗਈ ਮੀਟਿੰਗ ਦੌਰਾਨ ਇਕ ਹੋਰ ਵੱਡਾ ਐਲਾਨ ਕਰਦਿਆਂ ਮਹਾਪੰਚਾਇਤ ਬੁਲਾਉਣ ਦਾ ਸੱਦਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸਾਵਧਾਨ ! ਘਰ ਬੈਠੇ ਬਿਠਾਏ ਸਾਬਕਾ ਫ਼ੌਜੀ ਨਾਲ ਹੋ ਗਿਆ ਵੱਡਾ ਕਾਂਡ, ਹੋਸ਼ ਉਡਾ ਦੇਵੇਗੀ ਇਹ ਘਟਨਾ
ਬਹਿਰੂ ਨੇ ਦੱਸਿਆ ਕਿ ਇਕ ਦੇਸ਼ ਇਕ ਮੰਡੀ ਵਾਲੇ ਕਾਨੂੰਨ ਰਾਹੀਂ ਪੰਜਾਬ ਵਿੱਚ ਚੱਲ ਰਿਹਾ ਮੰਡੀਕਰਨ ਖ਼ਤਮ ਕਰਕੇ ਪ੍ਰਾਈਵੇਟ ਸੈਕਟਰ ਨੂੰ ਸੋਂਪਣ ਜਾ ਰਿਹਾ ਹੈ ਅਤੇ ਇਸੇ ਹੀ ਤਰਜ਼ 'ਤੇ ਕੇਂਦਰ ਸਰਕਾਰ ਵੱਲੋਂ ਜੋ ਨਵਾਂ ਖੇਤੀ ਖਰੜਾ ਸੂਬਿਆਂ ਨੂੰ ਭੇਜਿਆ ਗਿਆ ਹੈ। ਜੇਕਰ ਸੂਬਿਆਂ ਦੀਆਂ ਸਰਕਾਰਾਂ ਤੋਂ ਕੇਂਦਰ ਸਰਕਾਰ ਨੇ ਦਬਾਅ ਨਾਲ ਪਾਸ ਕਰਵਾ ਲਿਆ ਤਾਂ ਕਿਸਾਨਾਂ ਦੀਆਂ ਖ਼ੂਨ-ਪਸੀਨੇ ਨਾਲ ਪਾਲੀਆਂ ਫ਼ਸਲਾਂ ਪ੍ਰਾਈਵੇਟ ਘਰਾਣਿਆਂ ਰਾਹੀਂ ਲੁੱਟੀਆਂ ਜਾਣ ਗਈਆਂ, ਉਥੇ ਦਾਣਾ ਮੰਡੀਆਂ ਨਾਲ ਜੁੜਿਆ ਹੋਇਆ ਕਾਰੋਬਾਰ ਤਹਿਸ-ਨਹਿਸ ਹੋ ਜਾਵੇਗਾ।
ਇਹ ਵੀ ਪੜ੍ਹੋ- ਕਪੂਰਥਲਾ ਨਾਲ ਸੀ ਡਾ. ਮਨਮੋਹਨ ਸਿੰਘ ਦਾ ਪੁਰਾਣਾ ਨਾਤਾ, ਭੈਣ ਅਮਰਜੀਤ ਕੌਰ ਨੇ ਦੱਸੀਆਂ ਦਿਲਚਸਪ ਗੱਲਾਂ
ਇਸ ਸਾਰੀ ਚਿੰਤਾ ਨੂੰ ਲੈ ਕੇ ਖਨੋਰੀ ਅਤੇ ਸ਼ੰਭੂ ਬਾਰਡਰ 'ਤੇ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਮਜ਼ਦੂਰ ਅਤੇ ਸਮੂਹ ਪੰਜਾਬੀ ਵਰਗ ਸ਼ਾਂਤਮਈ ਰਹਿ ਕੇ ਆਪਣੇ ਹਿੱਤਾਂ ਦੀ ਰਾਖੀ ਲਈ ਲੜਾਈ ਲੜ ਰਹੇ ਹਨ ਪਰ ਕੇਂਦਰ ਸਰਕਾਰ ਨਾ ਤਾਂ ਅੰਦੋਲਨਕਾਰੀਆਂ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਤਿਆਰ ਸੀ ਅਤੇ ਨਾ ਹੀ ਸ਼ਾਂਤਮਈ ਤਰੀਕੇ ਨਾਲ ਕਿਸਾਨਾਂ ਨੂੰ ਪੈਦਲ ਦਿੱਲੀ ਜਾਣ ਦੇ ਰਹੀ ਸੀ। ਇਸ ਲਈ ਕਿਸਾਨ ਅੰਦੋਲਨ ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਆਪਣੀ ਜ਼ਿੰਦਗੀ ਦਾਅ ਲਾਉਣੀ ਪਈ। ਬਹਿਰੂ ਨੇ ਇਸ ਵਿਸਫੋਟਕ ਹਾਲਾਤ 'ਤੇ ਪੰਜਾਬ ਨਾਲ ਸਬੰਧਤ ਸਾਰੀਆਂ ਰਾਜਨੀਤਕ ਪਾਰਟੀਆਂ ਧਾਰਮੀਕ ਸੰਸਥਾਵਾਂ ਆੜਤੀਆਂ ਐਸੋਸੀਏਸ਼ਨ ਕਰਿਆਨਾ ਐਸੋਸੀਏਸ਼ਨ ਵਾਪਰ ਮੰਡਲਾਂ ਟਰੇਡ ਯੂਨੀਅਨਾਂ ਟਰਾਂਸਪੋਰਟਾਂ ਟਰੱਕ ਯੂਨੀਅਨਾਂ ਪੈਪਸੂ ਰੋਡਵੇਜ਼ ਅਤੇ ਪੰਜਾਬ ਰੋਡਵੇਜ਼ ਦੇ ਨਾਲ ਪੰਜਾਬ ਦੀਆਂ ਸਮੂਹ ਪੰਚਾਇਤਾਂ ਅਤੇ ਨੰਬਰਦਾਰ ਯੂਨੀਅਨਾਂ ਸਮੇਤ ਸਮੁੱਚੇ ਪੰਜਾਬ ਵਾਸੀਆਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ 30 ਦਸੰਬਰ ਨੂੰ ਪੰਜਾਬ ਬੰਦ ’ਚ ਪੂਰਨ ਸਹਿਯੋਗ ਦਿੱਤਾ ਜਾਵੇ।
ਇਹ ਵੀ ਪੜ੍ਹੋ- ਜਲੰਧਰ ਦੇ NH 'ਤੇ ਵੱਡਾ ਹਾਦਸਾ, ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰਾਲੇ ਨਾਲ ਟੱਕਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e