ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਛੱਡੀ ਪਾਰਟੀ
Wednesday, Nov 20, 2024 - 01:20 PM (IST)

ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ, ਰਮਨਜੀਤ, ਛੀਨਾ) : ਸ਼੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਹੁਣ ਸੀਨੀਅਰ ਅਕਾਲੀ ਆਗੂ ਅਨਿਲ ਜੋਸ਼ੀ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਨਿਲ ਜੋਸ਼ੀ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਮੂਹ ਅਹੁਦਿਆਂ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਅਨਿਲ ਜੋਸ਼ੀ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜੇ ਅਸਤੀਫ਼ੇ 'ਚ ਲਿਖਿਆ ਹੈ ਕਿ ਮੈਂ 2021 'ਚ ਅਕਾਲੀ ਦਲ ਦਾ ਹਿੱਸਾ ਬਣਿਆ ਸੀ, ਜਦੋਂ 3 ਕਿਸਾਨੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਕਰਕੇ ਭਾਜਪਾ ਨੇ ਮੈਨੂੰ ਪਾਰਟੀ 'ਚੋਂ 6 ਸਾਲਾਂ ਲਈ ਕੱਢ ਦਿੱਤਾ ਸੀ।
ਮੈਨੂੰ ਸੁਖਬੀਰ ਬਾਦਲ 'ਚ ਅਕਾਲੀ ਦਲ ਨਜ਼ਰ ਆਉਂਦੀ ਸੀ ਪਰ ਕੁੱਝ ਸਮੇਂ ਤੋਂ ਜੋ ਘਟਨਾਕ੍ਰਮ ਪਾਰਟੀ 'ਚ ਚੱਲ ਰਿਹਾ ਹੈ, ਉਸ 'ਚ ਮੈਂ ਮਹਿਸੂਸ ਕੀਤਾ ਹੈ ਕਿ ਪੰਜਾਬ ਦੇ ਅਸਲੀ ਮੁੱਦਿਆਂ ਦੀ ਕੋਈ ਗੱਲ ਹੀ ਨਹੀਂ ਹੋ ਰਹੀ। ਇਸ ਲਈ ਮੈਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਿਹਾ ਹੈ। ਬੇਨਤੀ ਹੈ ਕਿ ਮੇਰਾ ਅਸਤੀਫ਼ਾ ਤੁਰੰਤ ਸਵੀਕਾਰ ਕੀਤਾ ਜਾਵੇ।
ਇਹ ਵੀ ਪੜ੍ਹੋ : ਗਿੱਦੜਬਾਹਾ 'ਚ ਵੋਟਿੰਗ ਪ੍ਰਕਿਰਿਆ ਜਾਰੀ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਪਈਆਂ ਵੋਟਾਂ
ਕਈ ਆਗੂ ਦੇ ਚੁੱਕੇ ਨੇ ਅਸਤੀਫ਼ਾ
ਸੁਖਬੀਰ ਬਾਦਲ ਦੇ ਅਸਤੀਫ਼ੇ ਕਾਰਨ ਕਈ ਆਗੂਆਂ ਵਲੋਂ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਗਿਆ ਸੀ। ਹਲਕਾ ਡੇਰਾਬੱਸੀ ਦੇ ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਵੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਲ੍ਹਾ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਫੱਤਣਵਾਲਾ ਵਲੋਂ ਵੀ ਅਸਤੀਫ਼ਾ ਦਿੱਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8