ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ

Monday, May 06, 2024 - 06:23 PM (IST)

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ

ਚੰਡੀਗੜ੍ਹ : ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚਸਪਿੰਦਰ ਬੀਰ ਸਿੰਘ ਚਾਹਲ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਇਹ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਕੀਤੀ। ਮੁੱਖ ਮੰਤਰੀ ਨੇ ਪਾਰਟੀ ਵਿਚ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਪਾਰਟੀ ਮਾਲਵਾ ਖੇਤਰ ਵਿਚ ਪਹਿਲਾਂ ਨਾਲੋਂ ਵੀ ਵੱਧ ਤਕੜੀ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਬੇਹੱਦ ਚੌਕਸ ਰਹਿਣ ਦੀ ਲੋੜ

ਉਨ੍ਹਾਂ ਦੀ ਇਹ ਸ਼ਮੂਲੀਅਤ ਚੰਡੀਗੜ੍ਹ ਵਿਖੇ ਹੋਈ ਹੈ ਅਤੇ ਇਸ ਦੀ ਜਾਣਕਾਰੀ ‘ਆਪ’‌ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣਾ ਲਿਖਤੀ ਅਸਤੀਫ਼ਾ ਪਾਰਟੀ ਦੇ ਥੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮੋਹਿੰਦਰਾ ਨੂੰ ਭੇਜ ਦਿੱਤਾ ਸੀ।

ਇਹ ਵੀ ਪੜ੍ਹੋ : ਆਰ. ਟੀ. ਓ. ਵਿਭਾਗ ਦਾ ਨਵਾਂ ਕਾਰਨਾਮਾ, ਪਿਓ-ਪੁੱਤ ਦੇ ਲਾਇਸੈਂਸ ਦੇਖ ਪਰਿਵਾਰ ਦੇ ਉਡੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News