ਪੰਜਾਬ ''ਚ ਫਿਰ ਵੱਡਾ ਐਨਕਾਊਂਟਰ! ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
Saturday, Jan 17, 2026 - 10:52 AM (IST)
ਬਠਿੰਡਾ (ਵਿਜੈ ਵਰਮਾ) : ਬਠਿੰਡਾ ਪੁਲਸ ਵਲੋਂ ਪਿੰਡ ਕਟਾਰ ਸਿੰਘ ਵਾਲਾ ਵਿਖੇ ਫ਼ਿਰੌਤੀ ਦੇ ਮਾਮਲੇ ਨੂੰ ਲੈ ਕੇ ਇਕ ਬਦਮਾਸ਼ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਐਨਕਾਊਂਟਰ ਦੌਰਾਨ ਦੋਹਾਂ ਪਾਸਿਆਂ ਤਾੜ-ਤਾੜ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਪੂਰਾ ਇਲਾਕਾ ਕੰਬ ਗਿਆ।
ਇਹ ਵੀ ਪੜ੍ਹੋ : ਮੋਹਾਲੀ ਤੋਂ ਵੱਡੀ ਖ਼ਬਰ : ਰਾਣਾ ਬਲਾਚੌਰੀਆ ਕਤਲ ਮਾਮਲੇ ਦਾ ਮੁੱਖ ਸ਼ੂਟਰ ਐਨਕਾਊਂਟਰ 'ਚ ਢੇਰ (ਵੀਡੀਓ)
ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ। ਐੱਸ. ਐੱਸ. ਪੀ. ਬਠਿੰਡਾ ਸਮੇਤ ਪੁਲਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ ਹੋਏ ਹਨ। ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ : PGI ’ਚ ਦੁਨੀਆ ਦੀ ਵਿਲੱਖਣ ਸਰਜਰੀ, 2 ਸਾਲਾ ਬੱਚੇ ਦੇ ਦਿਮਾਗ ’ਚੋਂ ਕੱਢਿਆ 7 ਇੰਚ ਲੰਬਾ ਟਿਊਮਰ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੋਹਾਲੀ ਪੁਲਸ ਵਲੋਂ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਮੁੱਖ ਸ਼ੂਟਰ ਦਾ ਐਨਕਾਊਂਟਰ ਕੀਤਾ ਗਿਆ ਸੀ। ਪੁਲਸ ਨੇ ਐਨਕਾਊਂਟਰ ਦੌਰਾਨ ਸ਼ੂਟਰ ਨੂੰ ਢੇਰ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
