ਪੰਜਾਬ ਵਿਚ ਇਕ ਹੋਰ ਵੱਡਾ ਐਨਕਾਊਂਟਰ, ਮਾਰਿਆ ਗਿਆ ਚੋਟੀ ਦਾ ਗੈਂਗਸਟਰ

Sunday, Feb 18, 2024 - 06:38 PM (IST)

ਪੰਜਾਬ ਵਿਚ ਇਕ ਹੋਰ ਵੱਡਾ ਐਨਕਾਊਂਟਰ, ਮਾਰਿਆ ਗਿਆ ਚੋਟੀ ਦਾ ਗੈਂਗਸਟਰ

ਬਰਨਾਲਾ : ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਖ਼ਤਰਨਾਕ ਗੈਂਗਸਟਰ ਕਾਲਾ ਧਨੌਲਾ ਦਾ ਐਨਕਾਊਂਟਰ ਕਰ ਦਿੱਤਾ ਹੈ। ਐਨਕਾਊਂਟਰ ਦੌਰਾਨ ਕਾਲਾ ਧਨੌਲਾ ਮਾਰਿਆ ਗਿਆ ਹੈ। ਇਹ ਐਨਕਾਊਂਟਰ ਬਰਨਾਲਾ ਵਿਚ ਕੀਤਾ ਗਿਆ ਹੈ। ਦਰਅਸਲ ਏ. ਜੀ. ਟੀ. ਐੱਫ. ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਏ ਕੈਟਾਗਿਰੀ ਦਾ ਮੋਸਟ ਵਾਂਟੇਡ ਗੈਂਗਸਟਰ ਕਾਲਾ ਧਨੌਲਾ ਇਸ ਇਲਾਕੇ ਵਿਚ ਹੈ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਹੈ। ਇਸ ’ਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨੇ ਜਾਲ ਵਿਛਾ ਕੇ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਗੈਂਗਸਟਰ ਨੇ ਪੁਲਸ ’ਤੇ ਗੋਲੀ ਚਲਾ ਦਿੱਤੀ ਅਤੇ ਪੁਲਸ ਨਾਲ ਮੁਕਾਬਲੇ ਦੌਰਾਨ ਗੈਂਗਸਟਰ ਕਾਲਾ ਧਨੌਲਾ ਮਾਰਿਆ ਗਿਆ ਹੈ। 

ਇਹ ਵੀ ਪੜ੍ਹੋ : ਵੀ. ਆਈ. ਪੀ. ਸੁਰੱਖਿਆ ’ਚ ਤਾਇਨਾਤ ਇੰਸਪੈਕਟਰ ਜੋੜੇ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ

ਸੂਤਰਾਂ ਮੁਤਾਬਕ ਗੈਂਗਸਟਰ ਕਾਲਾ ਧਨੌਲਾ ਹਿਸਟਰੀ ਸ਼ੀਟਰ ਸੀ, ਜਿਸ ’ਤੇ 35 ਤੋਂ ਵੱਧ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਸਨ। ਕਾਲਾ ਧਨੌਲਾ ਪਿਛਲੇ ਲੰਬੇ ਸਮੇਂ ਤੋਂ ਪੁਲਸ ਲਈ ਸਰਦਰਦੀ ਬਣਿਆ ਹੋਇਆ ਸੀ। ਪਿਛਲੇ ਦਿਨੀਂ ਗੈਂਗਸਟਰ ਧਨੌਲਾ ਨੇ ਕਾਂਗਰਸੀ ਆਗੂ ’ਤੇ ਵੀ ਹਮਲਾ ਕੀਤਾ ਸੀ। 

ਇਹ ਵੀ ਪੜ੍ਹੋ : ਅਸੀਂ ਲਾਰੈਂਸ ਬਿਸ਼ਨੋਈ ਗੈਂਗ ਤੋਂ ਬੋਲ ਰਹੇ, 30 ਲੱਖ ਰੁਪਏ ਦੇ ਨਹੀਂ ਤਾਂ ਤੇਰਾ ਪਰਿਵਾਰ ਖ਼ਤਮ ਕਰ ਦੇਵਾਂਗੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News